ਰਾਜਸਥਾਨ ਸਮੇਤ ਇਹ ਸੂਬਿਆਂ ’ਚ ਅੱਜ Cold Wave ਦੀ ਚੇਤਾਵਨੀ, ਦਿੱਲੀ ’ਚ 22 ਟਰੇਨਾਂ ਲੇਟ | Video

Weather Update Today

14 ਸੂਬਿਆਂ ’ਚ ਸੰਘਣੀ ਧੁੰਦ | Weather Update Today

  • ਸਕੂਲਾਂ ਦੀਆਂ ਛੁੱਟੀਆਂ 5 ਦਿਨ ਹੋਰ ਵਧੀਆਂ | Weather Update Today

ਨਵੀਂ ਦਿੱਲੀ (ਏਜੰਸੀ)। ਉੱਤਰੀ ਭਾਰਤ ’ਚ ਕੜਾਕੇ ਦੀ ਠੰਢ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ’ਚ ਕੜਾਕੇ ਦੀ ਠੰਢ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਰਾਜਾਂ ’ਚ 7, 8 ਅਤੇ 9 ਜਨਵਰੀ ਨੂੰ ਸ਼ੀਤ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 14 ਰਾਜਾਂ ’ਚ ਧੁੰਦ ਦੀ ਸਥਿਤੀ ਬਰਕਰਾਰ ਹੈ। ਇਨ੍ਹਾਂ ’ਚ ਉੱਤਰ ਪ੍ਰਦੇਸ਼, ਮੱਧ-ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ, ਝਾਰਖੰਡ, ਉੜੀਸਾ ਸ਼ਾਮਲ ਹਨ। ਇਸ ਤੋਂ ਇਲਾਵਾ ਉੱਤਰ-ਪੂਰਬ ’ਚ ਅਸਾਮ, ਮੇਘਾਲਿਆ, ਮਿਜੋਰਮ ਅਤੇ ਤ੍ਰਿਪੁਰਾ ’ਚ ਵੀ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। (Weather Update Today)

ਇਹ ਵੀ ਪੜ੍ਹੋ : ਬਰਨਾਵਾ ਆਸ਼ਰਮ ਤੋਂ ਵੇਖੋ ਪਵਿੱਤਰ ਭੰਡਾਰੇ ਦਾ ਲਾਈਵ ਨਜ਼ਾਰਾ…..

ਧੁੰਦ ਕਾਰਨ ਰਾਜਧਾਨੀ ਦਿੱਲੀ ’ਚ ਐਤਵਾਰ ਨੂੰ 22 ਟਰੇਨਾਂ 1 ਘੰਟੇ ਤੋਂ 6.5 ਘੰਟੇ ਦੀ ਦੇਰੀ ਨਾਲ ਪਹੁੰਚੀਆਂ। ਇਨ੍ਹਾਂ ’ਚ ਰਾਜਸਥਾਨ, ਮੱਧ-ਪ੍ਰਦੇਸ਼ ਅਤੇ ਬਿਹਾਰ ਤੋਂ ਆਉਣ ਵਾਲੀਆਂ ਟਰੇਨਾਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਈਆਂ ਹਨ। ਦਿੱਲੀ ’ਚ ਠੰਢ ਦੇ ਮੱਦੇਨਜਰ ਸੂਬੇ ’ਚ ਪਹਿਲੀ ਤੋਂ ਪੰਜਵੀਂ ਜਮਾਤ ਦੀਆਂ ਛੁੱਟੀਆਂ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਮੱਧ-ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਤਾਮਿਲਨਾਡੂ ਅਤੇ ਕੇਰਲ ’ਚ ਮੀਂਹ ਪਿਆ। ਇਸ ਤੋਂ ਬਾਅਦ ਇੱਥੇ ਤਾਪਮਾਨ ’ਚ 3 ਤੋਂ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਨੂੰ ਰਾਂਚੀ ਵਰਗੇ ਸ਼ਹਿਰਾਂ ’ਚ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ ਕੇਰਲ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ’ਚ ਅੱਜ ਮੀਂਹ ਪੈ ਸਕਦਾ ਹੈ। (Weather Update Today)

ਆਉਣ ਵਾਲੇ ਦਿਨਾਂ ’ਚ ਕਿਵੇਂ ਰਹਿ ਸਕਦਾ ਹੈ ਮੌਸਮ? | Weather Update Today

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, 8 ਜਨਵਰੀ (ਸੋਮਵਾਰ) ਤੋਂ ਉੱਤਰ-ਪੱਛਮੀ ਭਾਰਤ ’ਚ ਇੱਕ ਨਵੀਂ ਪੱਛਮੀ ਗੜਬੜ ਦਾ ਪ੍ਰਭਾਵ ਦਿਖਾਈ ਦੇਵੇਗਾ। ਇਸ ਕਾਰਨ 8 ਅਤੇ 9 ਜਨਵਰੀ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ’ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਭਾਰਤ ਦੀ ਗੱਲ ਕਰੀਏ ਤਾਂ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਉੱਤਰੀ ਹਿੱਸਿਆਂ ’ਚ ਗਰਜ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਤਾਮਿਲਨਾਡੂ, ਕੇਰਲ ਅਤੇ ਆਂਧਰਾ ਪ੍ਰਦੇਸ਼ ’ਚ ਵੀ ਸੋਮਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। (Weather Update Today)