40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਿੱਜੀ ਬੈਂਕ ਦਾ ਕੁਲੈਕਸ਼ਨ ਮੈਨੇਜਰ ਰੰਗੇ ਹੱਥੀਂ ਕਾਬੂ

Bribe
 ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਬੈਂਕ ਮੈਨੇਜ਼ਰ ਨਾਲ।

ਸਾਰੀ ਰਕਮ/ਕਿਸ਼ਤਾਂ ਅਦਾ ਕੀਤੇ ਜਾਣ ਦੇ ਬਾਵਜੂਦ ਖ਼ਪਤਕਾਰ ਤੋਂ ਉਸਦਾ ਖਾਤਾ ਬੰਦ ਕਰਵਾਉਣ ਬਲਦੇ ਮੰਗ ਰਿਹਾ ਸੀ ਰਿਸ਼ਵਤ : ਬਿਊਰੋ

(ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਸਨਅੱਤੀ ਸ਼ਹਿਰ ’ਚ ਸਥਿੱਤ ਇੱਕ ਨਿੱਜੀ ਬੈਂਕ ਦੇ ਕੁਲੈਕਸ਼ਨ ਮੈਨੇਜਰ ਨੂੂੰ ਕਥਿੱਤ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅਧਿਕਾਰੀਆਂ ਮੁਤਾਬਕ ਮੈਨੇਜਰ ਨੇ ਇੱਕ ਖਪਤਕਾਰ ਦਾ ਕਰਜ਼ੇ ਵਾਲਾ ਖਾਤਾ ਬੰਦ ਕਰਨ ਬਦਲੇ ਰਿਸ਼ਵਤ ਹਾਸ਼ਲ ਕੀਤੀ ਸੀ। ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਆਈ. ਡੀ. ਐਫ. ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ ‘ਸਿਲਵਰ ਮੋਡ ਫੈਸ਼ਨ’ ਦੇ ਨਾਮੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30 ਅਕਤੂਬਰ 2020 ਨੂੰ 4 ਸਾਲਾਂ ਲਈ 13, 32, 379 ਰੁਪਏ ਦਾ ਕਰਜ਼ਾ ਲਿਆ ਸੀ। ਜਿਸਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਉਸਨੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। Bribe

ਇਹ ਵੀ ਪੜ੍ਹੋ: ਡੇਢ ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ 

ਜਿਸ ਨੇ ਗੱਲਬਾਤ ਉਪਰੰਤ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।