
ਚੰਡੀਗੜ੍ਹ ਪੁਲਿਸ ਤੋਂ ਮੰਗਿਆ ਮਾਮਲੇ ਸਬੰਧੀ ਪੂਰਾ ਰਿਕਾਰਡ, ਅਗਲੀ ਸੁਣਵਾਈ 11 ’ਤੇ ਪਈ
Colonel Bath Case: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਇੰਸਪੈਕਟਰ ਰੌਣੀ ਸਿੰਘ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਵੱਲੋਂ ਰੌਣੀ ਸਿੰਘ ਦੀ ਅਗਾਊ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਰੌਣੀ ਸਿੰਘ ਦੀ ਗ੍ਰਿਫ਼ਤਾਰੀ ’ਤੇ ਤਲਵਾਰ ਲਟਕ ਗਈ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਦੇ ਅਡੀਸ਼ਨਲ ਸ਼ੈਸਨ ਜੱਜ ਸੁਰਿੰਦਰਪਾਲ ਕੌਰ ਦੀ ਅਦਾਲਤ ਵਿੱਚ ਕਰਨਲ ਕੁੱਟਮਾਰ ਮਾਮਲੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਰੌਣੀ ਸਿੰਘ ਵੱਲੋਂ ਆਪਣੀ ਅਗਾਊ ਜ਼ਮਾਨਤ ਅਰਜ਼ੀ ਲਾਈ ਗਈ ਸੀ। ਇਸ ਦੌਰਾਨ ਅਦਾਲਤ ਵੱਲੋਂ ਚੰਡੀਗੜ੍ਹ ਪੁਲਿਸ ਵੱਲੋਂ ਰਿਕਾਰਡ ਦੀ ਮੰਗ ਕੀਤੀ ਗਈ ਸੀ ਪਰ ਇਹ ਰਿਕਾਰਡ ਅਦਾਲਤ ’ਚ ਨਹੀਂ ਪੁੱਜਿਆ ਸੀ। Colonel Bath Case
ਇਹ ਵੀ ਪੜ੍ਹੋ: Punjab CM: ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
ਕਰਨਲ ਬਾਠ ਦੇ ਵਕੀਲ ਨੇ ਦੱਸਿਆ ਕਿ ਰੌਣੀ ਸਿੰਘ ਦੇ ਵਕੀਲ ਵੱਲੋਂ ਜ਼ਮਾਨਤ ਅਰਜੀ ’ਤੇ ਬਹਿਸ ਕੀਤੀ ਗਈ ਕਿ ਰੌਣੀ ਸਿੰਘ ਨੂੰ ਅਗਾਊ ਜ਼ਮਾਨਤ ਦਿੱਤੀ ਜਾਵੇ ਪਰ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਇਸ ਮਾਮਲੇ ਸਬੰਧੀ ਕੰਪਲੀਟ ਕਾਗਜ ਪੱਤਰ ਮੰਗੇ ਗਏ ਸਨ ਜੋ ਕਿ ਅੱਜ ਨਹੀਂ ਪੁੱਜੇ। ਅਦਾਲਤ ਵੱਲੋਂ ਰੌਣੀ ਸਿੰਘ ਦੀ ਅਗਾਊ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੀ ਸੁਣਵਾਈ 11 ਅਪਰੈਲ ਪੈ ਗਈ ਹੈ ਅਤੇ ਚੰਡੀਗੜ੍ਹ ਪੁਲਿਸ ਤੋਂ ਪੂਰੇ ਕਾਗਜਾਤ ਮੰਗੇ ਗਏ ਹਨ। ਦੱਸਣਯੋਗ ਹੈ ਕਿ ਹਾਈਕੋਰਟ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਮਾਮਲੇ ਵਿੱਚ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
Colonel Bath Case: ਅਦਾਲਤਾਂ ਤੋਂ ਹੀ ਮਿਲੇਗਾ ਇਨਸਾਫ਼ : ਜਸਵਿੰਦਰ ਕੌਰ ਬਾਠ
ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਅਤੇ ਅਦਾਲਤਾਂ ਕਾਰਨ ਹੀ ਇਸਨਾਫ਼ ਮਿਲ ਰਿਹਾ ਹੈ। ਸਰਕਾਰਾਂ ਅਤੇ ਪੁਲਿਸ ਦਾ ਹਾਲ ਤਾਂ ਅਸੀਂ ਦੇਖ ਲਿਆ ਹੈ ਕਿ ਕਿਸ ਤਰ੍ਹਾਂ ਮੁਲਜ਼ਮਾਂ ਨੂੰ ਬਚਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ’ਤੇ ਕੋਈ ਸਟੇਅ ਨਹੀਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਮਾਮਲੇ ਵਿੱਚ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹਾਈਕੋਰਟ ਵੱਲੋਂ ਚੰਡੀਗੜ੍ਹ ਪੁਲਿਸ ਦੇ ਹਵਾਲੇ ਜਾਂਚ ਦਿੱਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਸਤੁੰਸਟ ਹਨ। Colonel Bath Case