ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਐਸ.ਐਸ.ਪੀ. ਨਾਲ ਖਹਿਬੜੇ, ਕੁਝ ਦੇ ਸੱਟਾਂ ਵੀ ਲੱਗੀਆਂ
- ਆਂਗਣਵਾੜੀ ਮੁਲਾਜ਼ਮਾਂ ਦੀ ਹੋਈ ਪੁਲਿਸ ਨਾਲ ਧੱਕਾ ਮੁੱਕੀ, ਨਰੇਗਾ ਮੁਲਾਜ਼ਮਾਂ ਨੇ ਕੀਤਾ ਵਿਰੋਧ
(ਗੁਰਪ੍ਰੀਤ ਸਿੰਘ/ਖੁਸ਼ਪ੍ਰੀਤ ਜੋਸ਼ਨ) ਸੁਨਾਮ, ਊਧਮ ਸਿੰਘ ਵਾਲਾ। ਅੱਜ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਸਮਾਗਮ ਮੌਕੇ ਰੱਖੇ ਰਾਜ ਪੱਧਰੀ ਸਮਾਗਮ ਦੌਰਾਨ ਵੱਖ ਵੱਖ ਸੰਘਰਸ਼ੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ, ਧਰਨੇ ਲਾਏ ਅਤੇ ਕਈ ਥਾਈਂ ਪੁਲਿਸ ਨਾਲ ਪ੍ਰਦਰਸ਼ਨਕਾਰੀ ਖਹਿਬੜੇ ਵੀ ਜਿਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਕਾਂਗਰਸ ਦੇ ਆਗੂਆਂ ਨੂੰ ਰਸਤੇ ਬਦਲ-ਬਦਲ ਕੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਾ ਪਿਆ।
੍ਵਮੌਕੇ ਤੋਂ ਹਾਸਲ ਹੋਈ ਜਾਣਕਾਰੀ ਮੁਤਾਬਕ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀਆਂ ਦੀ ਸੰਸਥਾ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼ਹੀਦ ਊਧਮ ਸਿੰਘ ਦੇ ਸਰਕਾਰੀ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ ਕਿ ਜਿਉਂ ਹੀ ਉਹ ਸੁਨਾਮ ਮਾਨਸਾ ਰੋਡ ਤੋਂ ਸਮਾਗਮ ਵਾਲੀ ਥਾਂ ਵੱਲ ਵਧਣ ਲੱਗੇ ਤਾਂ ਰਸਤੇ ਵਿੱਚ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਪਰ ਪਰਿਵਾਰਕ ਮੈਂਬਰ ਅੱਗੇ ਜਾਣ ਦੀ ਜਿੱਦ ਕਰ ਰਹੇ ਸਨ ਜਿਸ ਕਾਰਨ ਵਾਰ ਵਾਰ ਉਨ੍ਹਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਹੋ ਰਹੀ ਸੀ ਇਸ ਧੱਕਾਮੁੱਕੀ ਵਿੱਚ ਲੌਂਗੋਵਾਲ ਦੇ ਇੱਕ ਇੱਕ ਪ੍ਰਦਰਸ਼ਨਕਾਰੀ ਨੌਜਵਾਨ ਦੇ ਹੱਥ ’ਤੇ ਸੱਟ ਵੀ ਲੱਗੀ ਜਿਸ ਵਿੱਚੋਂ ਖੂਨ ਨਿੱਕਲਣ ਲੱਗਿਆ ਮੌਕੇ ਦੀ ਗੰਭੀਰਤਾ ਨੂੰ ਵੇਖਦਿਆਂ ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਖੁਦ ਕਮਾਂਡ ਸਾਂਭਦਿਆਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਮੰਨਣ ਲਈ ਤਿਆਰ ਨਹੀਂ ਸਨ ਪੁਲਿਸ ਵੱਲੋਂ ਰੋਕਣ ਤੇ ਉਨ੍ਹਾਂ ਵੱਲੋਂ ਉੱਥੇ ਹੀ ਧਰਨਾ ਆਰੰਭ ਕਰ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਆਰੰਭ ਕਰ ਦਿੱਤੀ।
ਇਸ ਸਬੰਧੀ ਗੱਲਬਾਤ ਕਰਦਿਆਂ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਮਾਗਮ ਵਿੱਚ ਜਾਣਾ ਚਾਹੁੰਦੇ ਸਨ ਪਰ ਸੰਗਰੂਰ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ ਬਲਕਿ ਸਾਡੇ ਮੈਂਬਰਾਂ ਦੇ ਡਾਂਗਾਂ ਮਾਰੀਆਂ ਜਿਸ ਕਾਰਨ ਸਾਡੇ ਕਈ ਮੈਂਬਰਾਂ ਦੇ ਸੱਟਾਂ ਲੱਗੀਆਂ ਉਨ੍ਹਾ ਕਿਹਾ ਕਿ ਸਾਡੀ ਮੰਗ ਹੈ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਸਰਕਾਰ ਨੇ ਐਲਾਨ ਕੀਤਾ ਹੋਇਆ, ਉਸ ਨੂੰ ਨੇਪਰੇ ਚਾੜ੍ਹੇ, ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਦੇ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾਂਦੀ ਰਹੀ।
ਇਸ ਤੋਂ ਇਲਾਵਾ ਸਮਾਗਮ ਵਾਲੀ ਥਾਂ ਤੋਂ ਥੋੜ੍ਹੀ ਦੂਰ ਤੇ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਵੀ ਧਰਨਾ ਦੇ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਜ਼ੀ ਕੀਤੀ ਗਈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਅੱਗੇ ਲਗਾਤਾਰ ਧਰਨਾ ਦੇ ਰਹੀਆਂ ਹਨ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸੰਘਰਸ਼ ਏਸੇ ਤਰ੍ਹਾਂ ਜਾਰੀ ਰਹੇਗਾ ਆਂਗਣਵਾੜੀ ਮੁਲਾਜ਼ਮਾਂ ਨਾਲ ਵੀ ਪੁਲਿਸ ਵੱਲੋਂ ਧੱਕਾਮੁੱਕੀ ਚਲਦਾ ਰਿਹਾ ਜਿਸ ਕਾਰਨ ਮਾਹੌਲ ਵਿੱਚ ਤਣਾਅ ਬਣਿਆ ਰਿਹਾ ਇਸ ਤੋਂ ਇਲਾਵਾ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਹੋਇਆ ਸੀ, ਉਹ ਵੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।
ਜਥੇਬੰਦੀਆਂ ਦੇ ਵਿਰੋਧ ਕਾਰਨ ਲੀਡਰਾਂ ਨੇ ਬਦਲੇ ਰਾਹ
ਸੁਨਾਮ ’ਚ ਜਨਤਕ ਜਥੇਬੰਦੀਆਂ ਵੱਲੋਂ ਜ਼ੋਰਦਾਰ ਵਿਰੋਧ ਕਾਰਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਰਾਜਨੀਤਕ ਆਗੂਆਂ ਨੂੰ ਆਪਣੇ ਰਸਤੇ ਬਦਲਣੇ ਪਏ ਜਿਸ ਕਾਰਨ ਉਨ੍ਹਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਵਿੱਚ ਕਾਫ਼ੀ ਦੇਰੀ ਨਾਲ ਆਉਣਾ ਪਿਆ ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਹੈਲੀਪੇਡ ਵਾਲੀ ਜਗ੍ਹਾ ਨੂੰ ਬਦਲਣਾ ਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ