ਸਬ ਕਮੇਟੀ ਦੀ ਮੀਟਿੰਗ ’ਚ ਅਫਸਰਾਂ ਨੂੰ ਪਾਈ ਝਾੜ
- 21 ਜੁਲਾਈ ਨੂੰ ਹੋਵੇਗੀ ਸਬ ਕਮੇਟੀ (Committee Members ) ਦੀ ਮੀਟਿੰਗ
- ਕੱਚੇ ਮੁਲਾਜ਼ਮ ਨੂੰ ਲੈ ਕੇ ਬਣਾਈ ਗਈ ਸੀ ਸਬ ਕਮੇਟੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਬਾਵਜ਼ੂਦ ਕਈ ਅਫਸਰਾਂ ਦੀ ਹਾਲੇ ਤੱਕ ਆਦਤ ਨਹੀਂ ਬਦਲੀ ਤੇ ਉਹ ਆਪਣੀ ਮਨਮਾਨੀ ਕਰ ਰਹੇ ਹਨ। ਜਿਸ ਨੂੰ ਲੈ ਕੇ ਕਮੇਟੀ ਮੈਂਬਰਾਂ ਨੇ ਇਨ੍ਹਾਂ ਅਫਸਰਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ। ਅਫਸਰਾਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦੀ ਪੂਰੀ ਸੂਚੀ ਸਬ ਕਮੇਟੀ (Committee Members) ਨੂੰ ਨਹੀਂ ਦਿੱਤੀ।
ਮੰਗਲਵਾਰ ਨੂੰ ਸਬ-ਕਮੇਟੀ ਦੀ ਮੀਟਿੰਗ ਦੌਰਾਨ ਵੀ ਕਮੇਟੀ ਮੈਂਬਰ ਇਸ ਤੋਂ ਨਾਰਾਜ਼ ਹੋਏ। ਉਨ੍ਹਾਂ ਅਧਿਕਾਰੀਆਂ ਨੂੰ ਦੇਰੀ ਲਈ ਤਾੜਨਾ ਕੀਤੀ। ਹੁਣ ਅਧਿਕਾਰੀਆਂ ਨੂੰ 2 ਦਿਨ ਦਾ ਸਮਾਂ ਦਿੱਤਾ ਗਿਆ ਹੈ। ਵੀਰਵਾਰ ਨੂੰ ਫਿਰ ਸਬ-ਕਮੇਟੀ ਦੀ ਮੀਟਿੰਗ ਹੋਵੇਗੀ। ਅਧਿਕਾਰੀਆਂ ਦੇ ਇਸ ਰਵੱਈਏ ਕਾਰਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਦੇਰੀ ਹੋ ਰਹੀ ਹੈ। ਜਿਕਰਯੋਗ ਹੈ ਕਿ ਇਹ ਸਬ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਬਣੀ ਹੈ।
36 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ
‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ