ਰਾਸ਼ਟਰਮੰਡਲ ਖੇਡਾਂ 2022 : ਭਾਰਤ ਨੇ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਤਗਮਾ

woman

:Commonwealth Games 2022 :  ਨਿਊਜ਼ੀਲੈਂਡ ਨੂੰ 2-1 ਨਾਲ ਹਰਾਇਆ

ਬਰਮਿੰਘਮ। ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਮਦਾਰ ਖੇਡ ਵਿਖਾਉਂਦਿਆਂ ਕਾਂਸੀ ਤਮਗਾ ’ਤੇ ਕਬਜ਼ਾ ਕੀਤਾ। ਭਾਰਤ ਨੇ ਨਿਊਜ਼ੀਲੈਂਡ ਖਿਲਾਫ ਮੈਚ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਭਾਰਤ ਨੇ ਮੈਚ ਦੇ 29ਵੇਂ ਮਿੰਟ ਵਿੱਚ ਪਹਿਲਾ ਗੋਲ ਕੀਤਾ। ਇਹ ਗੋਲ ਸਲੀਮਾ ਟੇਟੇ ਨੇ ਕੀਤਾ। ਤੀਜੇ ਕੁਆਰਟਰ ਤੋਂ ਬਾਅਦ ਭਾਰਤ 1-0 ਨਾਲ ਅੱਗੇ ਸੀ।

ਨਿਊਜ਼ੀਲੈਂਡ ਨੇ ਆਖਰੀ ਮਿੰਟ ਵਿੱਚ ਪਹਿਲਾ ਗੋਲ ਕਰਕੇ ਬਰਾਬਰੀ ਕਰ ਲਈ। ਜੇਤੂ ਦਾ ਫੈਸਲਾ ਦੋਵਾਂ ਟੀਮਾਂ ਵਿਚਾਲੇ ਪੈਨਲਟੀ ਸ਼ੂਟਆਊਟ ਰਾਹੀਂ ਹੋਇਆ। ਭਾਰਤ ਨੇ ਪੈਨਲਟੀ ਸ਼ੂਟਆਊਟ ਵਿੱਚ ਇਹ ਮੈਚ 2-1 ਨਾਲ ਜਿੱਤ ਲਿਆ। ਭਾਰਤੀ ਗੋਲਕੀਪਰ ਸਵਿਤਾ ਨੇ ਸ਼ੂਟਆਊਟ ਵਿੱਚ ਚਾਰ ਗੋਲ ਬਚਾਏ। ਪਹਿਲੇ ਹਾਫ ਦੀ ਸ਼ੁਰੂਆਤ ‘ਚ ਭਾਰਤੀ ਖਿਡਾਰੀਆਂ ‘ਚ ਤਾਲਮੇਲ ਦੀ ਕਮੀ ਸਾਫ ਨਜ਼ਰ ਆ ਰਹੀ ਸੀ। ਇਸ ਤੋਂ ਬਾਅਦ ਰਫ ਟੈਕਲ ਕਰਨ ਲਈ ਨਿਊਜ਼ੀਲੈਂਡ ਦੀ ਖਿਡਾਰਨ ਇਕਵਾਡੋਰ ਨੂੰ 2 ਮਿੰਟਾਂ ਲਈ ਬਾਹਰ ਕਰਦ ਦਿੱਤਾ ਗਿਆ।

ਭਾਰਤ ਨੇ ਪਿਛਲੀ ਵਾਰ 2006 ਵਿੱਚ ਮਹਿਲਾ ਹਾਕੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਇਸ ਤੋਂ ਪਹਿਲਾਂ 2002 ਵਿੱਚ ਭਾਰਤੀ ਮਹਿਲਾ ਟੀਮ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪਹਿਲੀ ਵਾਰ ਹਾਕੀ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਰਾਸ਼ਟਰਮੰਡਲ ਖੇਡਾਂ ਵਿੱਚ, ਭਾਰਤੀ ਮਹਿਲਾ ਹਾਕੀ ਟੀਮ ਨੇ ਇਸ ਤੋਂ ਪਹਿਲਾਂ ਸੋਨ ਅਤੇ ਚਾਂਦੀ ਦਾ ਤਗਮਾ ਜਿੱਤਿਆ ਸੀ ਪਰ ਕਦੇ ਵੀ ਕਾਂਸੀ ਦੇ ਤਗਮੇ ‘ਤੇ ਕਬਜ਼ਾ ਨਹੀਂ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ