ਰਾਸ਼ਟਰਮੰਡਲ ਖੇਡਾਂ : ਵੇਟਲਿਫਟਰ ਹਰਜਿੰਦਰ ਕੌਰ ਦੇ ਕਾਂਸੀ ਤਗਮਾ ਜਿੱਤਣ ’ਤੇ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ

harjinder kaur cm maan

ਪੰਜਾਬ ਸਰਕਾਰ ਦੇਵੇਗੀ 40 ਲੱਖ ਰੁਪਏ ਦਾ ਇਨਾਮ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸ਼ੀ ਤਮਗਾ ਜਿੱਤਣ ਲਈ ਵੇਟਲਿਫਟਰ ਹਰਜਿੰਦਰ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ। ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸ਼ੀ ਤਮਗਾ ਜਿੱਤਿਆ। ਉਸ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਨੂੰ 9ਵਾਂ ਤਮਗਾ ਦਿਵਾਇਆ।

ਸੀਐਮ ਮਾਨ ਨੇ ਟਵੀਟ ਕਰ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਸੀਐਮ ਨੇ ਲਿਖਿਆ ਕਿ,” ਬਰਮਿੰਘਮ ਖੇਡਾਂ 2022 ਵਿੱਚ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਕਾਂਸੀ ਦਾ ਮੈਡਲ ਜਿੱਤਿਆ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।

ਦੱਸਣਯੋਗ ਹੈ ਕਿ ਵੇਟਲਿਫਟਰ ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋ ਭਾਰ ਚੁੱਕਿਆ। ਉਹ ਕੁੱਲ 212 ਕਿਲੋਗ੍ਰਾਮ ਨਾਲ ਤੀਜੇ ਸਥਾਨ ‘ਤੇ ਰਹੀ। ਇੰਗਲੈਂਡ ਦੀ ਸਾਰਾਹ ਡੇਵਿਸ ਨੇ ਸੋਨ ਅਤੇ ਕੈਨੇਡਾ ਦੀ ਅਲੈਕਸਿਸ ਐਸਵਰਥ ਨੇ ਚਾਂਦੀ ਦਾ ਤਗਮਾ ਜਿੱਤਿਆ। ਹੁਣ ਭਾਰਤ ਦੇ ਇਸ ਮੈਗਾ ਈਵੈਂਟ ਵਿੱਚ ਕੁੱਲ 9 ਤਗਮੇ ਹੋ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ