ਬੇਮੌਸੀ ਹੋਈ ਬਾਰਸ਼ ਕਾਰਨ ਨੁਕਸਾਨੀਆਂ ਫਸਲਾਂ ਦਾ ਪ੍ਰਤੀ ਏਕੜ 50 ਹਜ਼ਾਰ ਦਾ ਮੁਆਵਜਾ਼ ਦਿੱਤਾ ਜਾਵੇ : ਹਾਕਮ ਬਖਤੜੀਵਾਲਾ

ਲੌਂਗੋਵਾਲ (ਹਰਪਾਲ)। ਬੇਮੌਸੀ ਹੋਈ ਬਾਰਸ਼ ਕਾਰਨ ਕਿਸਾਨਾਂ ਦੀਆਂ ਕਣਕ, ਸਰੋਂ ਦੀਆਂ ਫ਼ਸਲਾਂ ਖ਼ਰਾਬ ਹੋਣ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਹੋਰ ਮੰਦੀ ਹੋ ਜਾਵੇਗੀ ਅਤੇ ਸਬਜ਼ੀ ਉਤਪਾਦਕਾਂ ਨੂੰ ਵੀ ਮੰਦੀ ਦੇ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਹਾਕਮ ਬਖਤੜੀਵਾਲਾ ਨੇ ਲੋਕ ਸਭਾ ਹਲਕਾ ਸੰਗਰੂਰ ਦੇ ਕਈ ਪਿੰਡਾਂ ਵਿੱਚ ਫਸਲਾਂ ਦੇ ਖਰਾਬੇ ਸੰਬੰਧੀ ਦੌਰਾ ਕਰਨ ਤੋਂ ਬਾਅਦ ਕੀਤਾ। (Crops Damaged)

ਇਹ ਵੀ ਪੜ੍ਹੋ : STF ਲੁਧਿਆਣਾ ਵੱਲੋਂ 1 ਕਿੱਲੋ 870 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਜਿਥੇ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ ਉਥੇ ਹੀ ਮਜ਼ਦੂਰ ਵਰਗ ਨੂੰ ਵੀ ਇਸ ਕੁਦਰਤੀ ਕਰੋਪੀ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਲੋਕਾਂ ਨੇ ਆਪਣੇ ਪਰਿਵਾਰ ਦੇ ਗੁਜ਼ਾਰੇ ਲਈ ਜ਼ਮੀਨ ਠੇਕੇ ’ਤੇ ਲੈ ਕੇ ਕਣਕ ਦੀ ਫ਼ਸਲ, ਸਬਜ਼ੀ ਬੀਜੀ ਸੀ ਪ੍ਰੰਤੂ ਹੋਈ ਬੇਮੌਸਮੀ ਬਾਰਸ਼ ਕਾਰਨ ਇਹਨਾਂ ਨੂੰ ਸਭ ਤੋਂ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਸਾਨਾਂ ਦੀਆਂ ਹੋਈਆਂ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਗੁਰਸੇਵਕ ਸਿੰਘ ਸੰਗਰੂਰ ਵੀ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ