Bhandara Fire | ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦਾ ਮੁਆਵਜ਼ਾ

Parliament House

Bhandara Fire | ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦਾ ਮੁਆਵਜ਼ਾ

ਦਿੱਲੀ। ਮਹਾਰਾਸ਼ਟਰ ਦੇ ਭੰਡਾਰਾ (Bhandara Fire) ਦੇ ਇਕ ਹਸਪਤਾਲ ਵਿਚ ਅੱਗ ਲੱਗਣ ਨਾਲ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿਚੋਂ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਹਾਦਸੇ ’ਚ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਵਾਲਿਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਏਗੀ। (Bhandara Fire) ਪ੍ਰਧਾਨ ਮੰਤਰੀ ਦਫਤਰ ਨੇ ਅੱਜ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੱਤੀ। ਟਵੀਟ ਵਿੱਚ ਕਿਹਾ ਗਿਆ ਹੈ,

‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਭੰਡਾਰਾ ਦੀ ਅੱਗ (Bhandara Fire) ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਮਨਜ਼ੂਰ ਕੀਤੀ ਹੈ। ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।’’ ਸ਼ਨਿੱਚਰਵਾਰ ਸਵੇਰੇ ਹਸਪਤਾਲ ਦੀ ਅੱਗ ਨਾਲ 10 ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.