ਤਰਨਤਾਰਨ ’ਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ, ਇੱਕ ਨੂੰ ਕੀਤਾ ਕਾਬੂ, ਇੱਕ ਫਰਾਰ

Aam Aadmi Party

ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋ ਗਈ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਕਰਾਸ ਫਾਇਰਿੰਗ ਹੋਈ ਹੈ। ਲੁਟੇਰਿਆਂ ਕੋਲ ਆਟੋਮੈਟਿਕ ਹਥਿਆਰ ਸਨ। ਬਦਮਾਸ਼ਾਂ ਦੀ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ । ਜਿਸ ਵਿੱਚ ਪੁਲਿਸ ਨੇ ਇੱਕ ਲੁਟੇਰੇ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ ਹੈ। ਜਦਕਿ ਦੂਜਾ ਲੁਟੇਰਾ ਫਰਾਰ ਹੋ ਗਿਆ ਹੈ। ਉਸ ਨੇ ਗੰਨ ਪੁਆਇੰਟ ਦਾ ਸਹਾਰਾ ਲੈ ਕੇ ਕਿਸੇ ਦਾ ਮੋਟਰਸਾਈਕਿਲ ਖੋਹ ਲਿਆ ਅਤੇ ਫਰਾਰ ਹੋ ਗਿਆ। ਫਰਾਰ ਹੋਏ ਬਦਮਾਸ਼ ਦੀ ਭਾਲ ’ਚ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। (Crime News)

ਇਹ ਵੀ ਪੜ੍ਹੋ : ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼

ਜਾਣਕਾਰੀ ਅਨੁਸਾਰ ਥਾਣਾ ਚੋਲਾ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਕੀਤੀ ਸੀ। ਇਹ ਨਾਕਾਬੰਦੀ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਸੀ। ਪੁਲਿਸ ਨੇ ਇੱਕ ਕਾਰ ’ਚ ਸਵਾਰ ਦੋ ਵਿਅਕਤੀਆਂ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ। ਪਰ ਉਨ੍ਹਾਂ ਨੇ ਪੁਲਿਸ ਨੂੰ ਵੇਖਦੇ ਹੀ ਕਾਰ ਦੀ ਸਪੀਡ ਵਧਾ ਦਿੱਤੀ। ਪੁਲਿਸ ਨੇ ਵੀ ਲੁਟੇਰਿਆਂ ਦਾ ਪਿੱਛਾ ਕੀਤਾ, ਇਹ ਵੇਖ ਲੁਟੇਰਿਆਂ ਨੇ ਪੁਲਿਸ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ ਜਦਕਿ ਦੂਜਾ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਲੁਟੇਰੇ ’ਤੇ ਮਾਮਲਾ ਦਰਜ਼ ਕਰਕੇ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ()