ਲਾਰੈਂਸ ਗੈਂਗ ਦੇ ਦੋ ਗੈਂਗਸਟਰ ਗ੍ਰਿਫਤਾਰ | Jalandhar Encounter
- ਜਵਾਬੀ ਕਾਰਵਾਈ ’ਚ ਦੋਵੇਂ ਗੈਂਗਸਟਰ ਗੰਭੀਰ ਰੂਪ ਨਾਲ ਜ਼ਖਮੀ Ã Jalandhar Encounter
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜਲੰਧਰ ’ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ 2 ਬਦਮਾਸ਼ਾਂ ਨੂੰ ਗੋਲੀ ਲੱਗੀ ਹੈ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਅਫਸਰ ਕ੍ਰਾਈਮ ਵਾਲੀ ਜਗ੍ਹਾ ’ਤੇ ਮੌਕੇ ’ਤੇ ਪਹੁੰਚ ਗਏ ਹਨ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਐਨਕਾਊਂਟਰ ਨਖਵਾਲੇ ਬਾਗ ਕੋਲ ਗੁਲਮੋਹਰ ਕਲੋਨੀ ਅੰਦਰ ਹੋਇਆ ਹੈ। ਇਹ ਖੇਤਰ ਥਾਣਾ ਭਾਰਗਵ ਕੈਂਪ ਦੇ ਅੰਦਰ ਆਉਂਦਾ ਹੈ। ਜ਼ਖਮੀ ਹੋਏ ਪੁਲਿਸ ਮੁਲਾਜ਼ਮ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। (Jalandhar Encounter)
ਸਪੀਕਰ ਅਹੁਦੇ ਨੂੰ ਰਾਜਨੀਤੀ ਤੋਂ ਦੂਰ ਕਰਨ ਦੀ ਜ਼ਰੂਰਤ
ਜਾਣਕਾਰੀ ਮੁਤਾਬਕ ਜਦੋਂ ਪੁਲਿਸ ਨੇ ਦੋ ਮੁਲਜ਼ਮਾਂ ਦੀ ਆਈ-20 ਕਾਰ ਨੂੰ ਘੇਰਿਆ ਤਾਂ ਡਰਾਇਵਰ ਸੀਟ ’ਤੇ ਬੈਠੇ ਮੁਲਜ਼ਮ ਨੇ ਸ਼ੀਸ਼ੇ ਦੇ ਅੰਦਰੋਂ ਹੀ ਪੁਲਿਸ ’ਤੇ ਸਿੱਧੀ ਗੋਲੀ ਚਲਾ ਦਿੱਤੀ। ਗੋਲੀ ਪੁਲਿਸ ਮੁਲਾਜ਼ਮ ਦੀ ਪੱਗ ’ਤੇ ਲੱਗੀ। ਉਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰ ਦਿੱਤੀ। ਪੁਲਿਸ ਕਮਿਸ਼ਨਰ ਨੇ ਐਨਕਾਊਂਟਰ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸਾਡਾ ਮੁਲਾਜ਼ਮ ਠੀਕ ਹੈ। ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। (Jalandhar Encounter)
ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਰ ’ਚ ਸ਼ਾਮਲ | Jalandhar Encounter
ਸ਼ੁਰੂਆਤੀ ਜਾਣਕਾਰੀ ਮੁਤਾਬਕ ਪਤਾ ਲੱਗਿਆ ਹੈ ਕਿ ਸੀਆਈਏ ਦੀ ਟੀਮ ਸੂਚਨਾ ਦੇ ਆਧਾਰ ’ਤੇ ਛਾਪਾ ਮਾਰਨ ਲਈ ਗਈ ਹੋਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਅਤੇ ਦੋਵਾਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਸੀਆਈਏ ਇੰਚਾਰਜ਼ ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਇਹ ਦੋਵੇਂ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ਼ ਕੀਤੇ ਗਏ ਕਈ ਮਾਮਲਿਆਂ ’ਚ ਭਗੌੜੇ ਚੱਲ ਰਹੇ ਸਨ। (Jalandhar Encounter)