ਪੰਜਾਬ ਪੁਲਿਸ ਤੇ ਗੈਂਗਸਟਰਾਂ ’ਚ ਮੁਕਾਬਲਾ, ਇੱਕ ਗੈਂਗਸਟਰ ਦੇ ਪੈਰ ’ਚ ਵੱਜੀ ਗੋਲੀ

Encounter

(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀ ਹੱਦ ’ਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਆਪਣੀ ਕਾਰ ਛੱਡ ਕੇ ਕੱਚੀ ਸੜਕ ‘ਤੇ ਭੱਜਣ ਲੱਗੇ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ। Encounter

ਇਹ ਵੀ ਪੜ੍ਹੋ: Donald Trump Shooting Case: ਕੌਣ ਹੈ ਥਾਮਸ ਮੈਥਿਊ ਕਰੂਕਸ? ਤੇ ਕਿਉਂ ਕੀਤੀ ਡੋਨਾਲਡ ਟਰੰਪ ਦੇ ਕਤਲ ਦੀ ਕੋਸ਼ਿਸ਼?

 ਜਾਣਕਾਰੀ ਅਨੁਸਾਰ ਦੋਵਾਂ ਨੇ ਦੇਰ ਰਾਤ ਪਟਿਆਲਾ ਦੇ ਰਾਜਪੁਰਾ ਨੇੜੇ ਟੋਲ ਪਲਾਜ਼ਾ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ ‘ਤੇ ਵੀ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਮੁਹਾਲੀ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਦਾ ਪਿੱਛਾ ਕੀਤਾ। ਪੁਲਿਸ ਨੂੰ ਦੇਖ ਕੇ ਉਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ’ਚ ਦੋਵੇਂ ਗੈਂਗਸ਼ਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। Encounter

LEAVE A REPLY

Please enter your comment!
Please enter your name here