56 ਘੰਟੇ ਮੁਕਾਬਲਾ, 2 ਅੱਤਵਾਦੀ ਢੇਰ

Competition, Terror, Piles

ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ, ਇੱਕ ਨਾਗਰਿਕ ਦੀ ਮੌਤ

ਸ੍ਰੀਨਗਰ | ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ 56 ਘੰਟਿਆਂ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਦੋ ਅੱਤਵਾਦੀ ਮਾਰੇ ਗਏ ਇਸ ‘ਚ ਸੀਆਰਪੀਐਫ ਦੇ ਇੱਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ ਤੇ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਪੁਲਿਸ ਦੇ ਇੱਕ ਬੁਲਾਰੇ ਨੇ ਅੱਜ ਦੱਸਿਆ ਕਿ ਕੁਪਵਾੜਾ ਦੇ ਬੜਗਾਮ ਇਲਾਕਿਆਂ ‘ਚ ਭੂਗੋਲਿਕ ਸਥਿਤੀ ਦੇ ਕਾਰਨ ਸੁਰੱਖਿਆ ਬਲਾਂ ਨੂੰ ਅਭਿਆਨ ਦੌਰਾਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ

ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਸ਼ੁਰੂ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਉਨ੍ਹਾਂ ਦੱਸਿਆ ਕਿ ਦੋਵੇਂ ਅੱਤਵਾਦੀਆਂ ਦੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਰ ਲਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਤੇ ਉਨ੍ਹਾਂ ਦੇ ਸਮੂਹ ਦੀ ਜਾਣਕਾਰੀ ਦਾ ਪਤਾ ਲਾਇਆ ਜਾ ਰਿਹਾ ਹੈ ਬੁਲਾਰੇ ਨੇ ਦੱਸਿਆ ਕਿ ਸੀਆਰਪੀਐਫ ਦੇ ਜਵਾਨ ਸ਼ਾਮ ਨਾਰਾਇਣ ਸਿੰਘ ਯਾਦਵ, ਜੋ ਸ਼ੁੱਕਰਵਾਰ ਨੂੰ ਮੁਕਾਬਲੇ ‘ਚ ਜ਼ਖਮੀ ਹੋ ਗਏ ਸਨ, ਨੇ ਅੱਜ ਦਮ ਤੋੜ ਦਿੱਤਾ ਇਸ ਦੇ ਨਾਲ ਹੀ ਮੁਕਾਬਲੇ ‘ਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਪੰਜ ਹੋ ਗਈ

ਉਨ੍ਹਾਂ ਦੱਸਿਆ ਕਿ ਦੋ ਸੀਆਰਪੀਐਫ ਜਵਾਨ, ਨਿਗਰਾਨ ਪਿੰਟੂ ਤੇ ਕਾਂਸਟੇਬਲ ਵਿਨੋਦ ਤੇ ਦੋ ਪੁਲਿਸ ਮੁਲਾਜ਼ਮ, ਸਿਲੈਕਸ਼ਨ ਗਰੇਡ ਕਾਂਸਟੇਬਲ ਨਸੀਰ ਅਹਿਮਦ ਤੇ ਗੁਲਾਮ ਮੁਸਤਫ਼ਾ ਬਰਾਹ ਦੀ ਜਾਨ ਸ਼ੁੱਕਰਵਾਰ ਨੂੰ ਹੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਉਨ੍ਹਾਂ ਦੱਸਿਆ ਕਿ ਇੱਕ ਨਾਗਰਿਕ ਵਸੀਮ ਅਹਿਮਦ ਵੀਰ ਨੂੰ ਵੀ ਗੋਲੀ ਲੱਗੀ ਸੀ ਤੇ ਉਸ ਨੇ ਵੀ ਸ਼ੁੱਕਰਵਾਰ ਨੂੰ ਹਸਪਤਾਲ ‘ਚ ਦਮ ਤੋੜ ਦਿੱਤਾ   ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਉੱਤਰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਬਾਬਾਗੁੰਡ ਇਲਾਕੇ ‘ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।