ਸਾਡੇ ਨਾਲ ਸ਼ਾਮਲ

Follow us

26.2 C
Chandigarh
Monday, February 23, 2026
More
    Home Breaking News ਨੱਢਾ ਤੇ ਹੋਰ ਭ...

    ਨੱਢਾ ਤੇ ਹੋਰ ਭਾਜਪਾ ਨੇਤਾਵਾਂ ਦੇ ਖਿਲਾਫ਼ ਸ਼ਿਕਾਇਤ ਦਰਜ

    ਬੰਗਲੁਰੂ। ਕਰਨਾਟਕ ਕਾਂਗਰਸ ਨੇ ਰਾਹੁਲ ਗਾਂਧੀ ਸਮੇਤ ਪਾਰਟੀ ਨੇਤਾਵਾਂ ਦੇ ਖਿਲਾਫ਼ ਅਪਮਾਨਜਨਕ ਪੋਸਟ ਕਰਨ ਦੇ ਮਾਮਲੇ ’ਚ ਭਾਰਤੀ ਜਨਤਾ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਪਾਰਟੀ ਦੇ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਦੇ ਖਿਲਾਫ਼ ਸ਼ਹਿਰ ਦੀ ਪੁਲਿਸ ’ਚ ਸ਼ਿਕਾਇਤ ਦਰਜ ਕਰਵਾਈ ਹੈ।

    ਕੀ ਹੈ ਮਾਮਲਾ? | JP Naddha

    ਕਰਨਾਟਕ ’ਚ ਮੰਤਰੀ ਪਿ੍ਰਅੰਕਾ ਖੜਗੇ ਅਤੇ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਰਮੇਸ਼ ਬਾਬੂ ਨੇ ਭਾਰਤੀ ਦੰਡਾਵਲੀ ਦੀ ਧਾਰਾ ਸਮੇਤ ਵੱਖ ਵੱਖ ਧਾਰਾਵਾਂ ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਦੇ ਖਿਲਾਫ਼ ਗਾਂਧੀ ਦਾ ਐਨੀਮੇਟਡ ਵੀਡੀਓ ਜਾਰੀ ਕਰਨ ਲਈ ਵੀ ਸ਼ਿਕਾਇਤ ਦਰਜ ਕੀਤੀ ਗਈ ਹੈ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਦੇਸ਼ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੈ।

    ਮਾਲਵੀਆ ਨੇ 17 ਜੂਨ ਨੂੰ ਆਪਣੇ ਅਧਿਕਾਰਕ ਅਕਾਊਂਟ ਤੋਂ ਵੀਡੀਓ ਪੋਸਟ ਕੀਤੀ ਸੀ, ਜਿਸ ’ਚ ਦਾਅਵਾ ਕੀਤਾ ਗਿਅ ਸੀ ਕਿ ਰਾਹੁਲ ਗਾਂਧੀ ਭਾਰਤ ਤੋਂ ਬਾਹਰ ਆਪਣੀਆਂ ਯਾਤਰਾਵਾਂ ’ਤੇ ਰਾਸ਼ਟਰ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੁੰਦੇ ਹਨ। ਇਹ ਵੀ ਦਾਅਵਾ ਕਰਦਾ ਹੈ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਦੇਸ਼ ਨੂੰ ਤੋੜ ਰਹੇ ਹਨ, ਖੜਗੇ ਨੇ ਦੋਸ਼ ਲਾਇਆ।

    ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਦਿੱਤੀ ਵੱਡੀ ਚੇਤਾਵਨੀ, ਵਿਧਾਨ ਸਭਾ ਸੈਸ਼ਨ ’ਚ ਕੀ ਬੋਲੇ?

    LEAVE A REPLY

    Please enter your comment!
    Please enter your name here