ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home ਇੱਕ ਨਜ਼ਰ ਪੰਜਾਬ ਭਰ &#82...

    ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ, ਰੇਲ ਆਵਾਜਾਈ ਮੁਕੰਮਲ ਬੰਦ ਦਾ ਐਲਾਨ

    Farmer Suicide

    ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ 25 ਨੂੰ ‘ਪੰਜਾਬ ਬੰਦ’ ਦਾ ਐਲਾਨ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ )।  ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਕਾਨੂੰਨ ਖਿਲਾਫ਼ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ‘ਚ ਸ਼ਾਮਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ‘ਪੰਜਾਬ-ਬੰਦ’ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਅੱਜ ਇਨ੍ਹਾਂ ਕਿਸਾਨਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਲਿਆ ਗਿਆ ਹੈ। ਕਿਸਾਨ ਜਥੇਬੰਦੀਆਂ ‘ਚ ਰੋਸ ਹੈ ਕਿ ਮੋਦੀ ਸਰਕਾਰ ਦੇਸ਼ ਨੂੰ ਬਰਬਾਦੀ ਦੇ ਰਸਤੇ ‘ਤੇ ਖੜ੍ਹਾ ਕਰ ਰਹੀ ਹੈ।

    ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੀਨੀਅਰ ਉੁਪ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਪਟਿਆਲਾ, ਸੀਨੀਅਰ ਉਪ ਪ੍ਰਧਾਨ ਮਨਜੀਤ ਧਨੇਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ, ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਰਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ  ਹਰਜੀਤ ਰਵੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਜੈ ਕਿਸਾਨ ਅੰਦੋਲਨ, ਪੰਜਾਬ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਕਿਸਾਨ ਸਭਾ ਪੁੰਨਾਵਾਲ ਦੇ ਆਗੂ ਸ਼ਾਮਲ ਹੋਏ।

    ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ, ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ।  ਬੰਦ ਨੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਮੀਟਿੰਗ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ‘ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿੱਲ ਤੇ ਬਿਜਲੀ ਸੋਧ ਕਾਨੂੰਨ 2020 ਨੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸਨੇ ਸਮੁੱਚੇ ਮੁਲਕ ਦੇ ਕਿਸਾਨਾਂ, ਮਜ਼ਦੂਰਾਂ ਤੇ ਗਾਹਕਾਂ ਨੂੰ ਤਬਾਹ ਕਰਨਾ ਹੈ। ਇਹ ਖੇਤੀ ਬਿੱਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਤਬਾਹ ਕਰਨਗੇ, ਉੱਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਵਧਾ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਇਹ ਤਬਾਹਕੁੰਨ ਕਾਨੂੰਨ ਖਤਮ ਤੇ ਤੇਲ ਕੀਤੀਆਂ ਘੱਟ ਨਹੀਂ ਹੁੰਦੀਆਂ, ਓੁਦੋਂ ਤੱਕ ਸੰਘਰਸ਼ ਜਾਰੀ ਰਹੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.