ਸਾਡੇ ਨਾਲ ਸ਼ਾਮਲ

Follow us

22.5 C
Chandigarh
Tuesday, February 10, 2026
More
    Home Breaking News ਸੂਬੇ ਭਰ ’ਚ ਕਣ...

    ਸੂਬੇ ਭਰ ’ਚ ਕਣਕ ਦੀ ਖਰੀਦ ਮੁਕੰਮਲ, 25 ਮਈ ਤੋਂ ਬੰਦ ਹੋਣਗੀਆਂ ਮੰਡੀਆਂ

    Wheat Mandis

     ਹੁਣ ਤੱਕ 125.57 ਲੱਖ ਮੀਟਰਕ ਟਨ ਦੀ ਹੋ ਚੁੱਕੀ ਐ ਖ਼ਰੀਦ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। (Completed Purchase In Wheat ) ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।

    ਇਨਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਭਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਜੋਂ ਅਦਾ ਕੀਤੇ ਗਏ ਹਨ। (Completed Purchase In Wheat )

    ਇਹ ਵੀ ਪੜ੍ਹੋ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।

    ਮੰਤਰੀ ਲਾਲ ਚੰਦ ਕਟਾਰੂਚੱਕ ਦੀ ਫਾਇਲ ਫੋਟੋ।

    ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲੈ ਆਉਣ ਲਈ ਵੀ ਕਿਹਾ।

    LEAVE A REPLY

    Please enter your comment!
    Please enter your name here