Beas River: ਬਿਆਸ ਦਰਿਆ ਕੰਢੇ ਵੱਸੇ ਲੋਕਾਂ ਦੀ ਚਿੰਤਾ, ਵਧ ਗਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ, Heavy Rains

Beas River
Beas River: ਬਿਆਸ ਦਰਿਆ ਕੰਢੇ ਵੱਸੇ ਲੋਕਾਂ ਦੀ ਚਿੰਤਾ, ਵਧ ਗਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ, Heavy Rains

Beas River: ਚੰਡੀਗੜ੍ਹ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਇਸ ਵੇਲੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਡੈਮਾਂ, ਨਦੀਆਂ ਤੇ ਨਾਲਿਆਂ ’ਚ ਪਾਣੀ ਦਾ ਪੱਧਰ ਵਧਣ ਲੱਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਬਹੁਤੀਆਂ ਜਗ੍ਹਾ ’ਤੇ ਬੱਦਲ ਫਟਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਹਿਮਾਚਲ ਪ੍ਰਦੇਸ਼ ’ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। Heavy Rains

ਪਹਾੜਾਂ ’ਤੇ ਬੱਦਲ ਫਟਣ ਕਾਰਨ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਿਆਸ ਨਾਲ ਲੱਗਦੇ ਇਲਾਕਿਆਂ ’ਚ ਹੜ੍ਹਾਂ ਵਰਗੇ ਹਾਲਾਤ ਬਣਨ ਦਾ ਡਰ ਲੋਕਾਂ ਨੂੰ ਸਤਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਦਰਿਆਵਾਂ ਦੇ ਕੰਢਿਆਂ ’ਤੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਹੀ ਘੱਗਰ ਦਰਿਆ ’ਚ ਵੀ ਰਾਤ ਦਾ ਲਗਾਤਾਰ ਪਾਣੀ ਵਧਦਾ ਜਾ ਰਿਹਾ ਹੈ। ਪਟਿਆਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ’ਚ ਹੜ੍ਹਾਂ ਤੋਂ ਬਚਾਅ ਲਈ ਅਗਾਊਂ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਤਾਜ਼ਾ ਹਾਲਾਤ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕਰ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। Beas River

Read Also : Punjab Weather: ਸਵੇਰੇ-ਸਵੇਰੇ ਮੌਸਮ ਵਿਭਾਗ ਦਾ Alert, ਪੰਜਾਬ ਦੇ 10 ਜ਼ਿਲ੍ਹੇ ਰਹਿਣ ਤਿਆਰ

ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਹਿਮਾਚਲ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ ਤੇ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇੱਥੇ ਭਾਰੀ ਬਾਰਿਸ਼ ਵੀ ਹੋ ਰਹੀ ਹੈ। ਇਸ ਵਿਚਾਲੇ ਮੰਡੀ ਸਣੇ ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਇਸ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਸ ਦੇ ਨਾਲ ਹੀ ਦਰਿਆਵਾਂ ਦਾ ਪਾਣੀ ਚੜ੍ਹਣ ਕਾਰਨ ਹੜ੍ਹ ਦਾ ਅਲਰਟ ਵੀ ਜਾਰੀ ਕੀਤਾ ਜਾ ਚੁੱਕਿਆ ਹੈ। Beas River

ਮਾਨਸੂਨ ਦੀ ਸ਼ੁਰੂਆਤ ਬਣੀ ਤਬਾਹੀ ਦਾ ਕਾਰਨ | Heavy Rains

ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹਿਮਾਚਲ ’ਚ 20 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ 29 ਜੂਨ ਦੀ ਸ਼ਾਮ ਤੱਕ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। 4 ਲੋਕ ਲਾਪਤਾ ਹਨ, ਜਦਕਿ 81 ਲੋਕ ਜ਼ਖਮੀ ਹਨ। ਇਸ ’ਚ ਸੱਪ ਦੇ ਡੰਗਣ, ਡੁੱਬਣ, ਸੜਕ ਹਾਦਸਿਆਂ ਤੋਂ ਇਲਾਵਾ ਪਾਣੀ ’ਚ ਰੁੜ੍ਹੇ ਲੋਕਾਂ ਦੇ ਅੰਕੜੇ ਸ਼ਾਮਲ ਹਨ। ਮਾਨਸੂਨ ਕਾਰਨ 20 ਲੋਕਾਂ ਦੀ ਮੌਤ ਹੋਈ ਹੈ, ਜਦਕਿ 19 ਲੋਕਾਂ ਦੀ ਮੌਤ ਵੱਖ-ਵੱਖ ਹਾਦਸਿਆਂ ’ਚ ਹੋਈ ਹੈ।

ਭਾਰੀ ਮੀਂਹ ਕਾਰਨ ਸੂਬੇ ’ਚ 20 ਤੋਂ 29 ਜੂਨ ਤੱਕ 7,540.09 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸਭ ਤੋਂ ਜ਼ਿਆਦਾ ਨੁਕਸਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੂੰ 3472.7 ਲੱਖ, ਜਦਕਿ ਜਲ ਸ਼ਕਤੀ ਵਿਭਾਗ ਨੂੰ 3856.56 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। 8 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਦਕਿ 13 ਨੂੰ ਨੁਕਸਾਨ ਪਹੁੰਚਿਆ ਹੈ। 8 ਦੁਕਾਨਾਂ ਅਤੇ 12 ਗਊਸ਼ਾਲਾਵਾਂ ਵੀ ਰੁੜ੍ਹ ਗਈਆਂ, ਜਿਨ੍ਹਾਂ ’ਚ 40 ਪਸ਼ੂ ਤੇ ਪੰਛੀ ਸਨ। ਸੂਬੇ ਭਰ ’ਚ 129 ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ 612 ਬਿਜਲੀ ਟਰਾਂਸਫਾਰਮਰ ਅਤੇ 100 ਪੀਣ ਵਾਲੇ ਪਾਣੀ ਦੀਆਂ ਸਕੀਮਾਂ ਪ੍ਰਭਾਵਿਤ ਹੋਈਆਂ ਹਨ। Beas River