ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀਆਂ ਦੇ ਸਲਾਨਾ ਹੁਨਰ ਮੁਕਾਬਲੇ ਕਰਵਾਏ

Skill Competition

(ਸੁਭਾਸ਼ ਸ਼ਰਮਾ) ਕੋਟਕਪੁਰਾ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਸਿੱਖਿਆ ਅਧੀਨ ਆਉਂਦੇ 30 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਚੁਣੇ ਗਏ 20 ਵਿਦਿਆਰਥੀਆਂ ਦਾ ਸਾਲਾਨਾ ਹੁਨਰ ਮੁਕਾਬਲਾ (Skill Competition) ਅੱਜ ਸਥਾਨਕ ਡਾਕਟਰ ਹਰੀ ਸਿੰਘ ਸੇਵਕ ਸਰਕਾਰੀ ਸੈਕੰਡਰੀ ਸਕੂਲ ਲੜਕੇ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਫਰੀਦਕੋਟ ਦੀ ਅਗਵਾਈ ਹੇਠ ਅਤੇ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਰਵਿੰਦਰ ਸਿੰਘ ਢੁੱਡੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ।

ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਬਣਾਈ ਗਈ ਸਮੁੱਚੀ ਕਮੇਟੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਜ਼ਿਲਾ ਐਨ ਐਸ ਕਿਊ ਐੱਫ ਕੋਆਰਡੀਨੇਟਰ ਗੁਰਜੰਟ ਸਿੰਘ ਖੁਰਮੀ ਨੇ ਦੱਸਿਆ ਕਿ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਐੱਨ ਐੱਸ ਕਿਊ ਐੱਫ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ ਵੱਖ ਸਕੂਲਾਂ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਸੁੰਦਰਤਾ, ਨਿੱਜੀ ਸੁਰੱਖਿਆ, ਉਸਾਰੀ, ਆਈ ਟੀ, ਖੇਤੀਬਾੜੀ, ਆਟੋਮੋਬਾਇਲ, ਸਿਲਾਈ ਕਢਾਈ, ਸਰੀਰਕ ਸਿੱਖਿਆ, ਪਲੰਬਰ ਅਤੇ ਸਿਹਤ ਸੰਭਾਲ ਆਦਿ ਵਿਸ਼ਿਆਂ ਨਾਲ ਸਬੰਧਤ ਪ੍ਰੋਜੈਕਟ ਤਿਆਰ ਕੀਤੇ ਗਏ । ਜ਼ਿਲ੍ਹਾ ਐੱਨ ਐੱਸ ਕਿਊ ਐੱਫ ਕੋਆਰਡੀਨੇਟਰ ਗੁਰਜੰਟ ਸਿੰਘ ਖੁਰਮੀ ਨੇ ਮੁੱਖ ਮਹਿਮਾਨ , ਆਏ ਪਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ।

 Skill Competition

ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 2500 ਰੁਪਏ ਦਾ ਇਨਾਮ ਦਿੱਤਾ

ਪ੍ਰਿੰਸੀਪਲ ਰਵਿੰਦਰ ਸਿੰਘ, ਲੈਕਚਰਾਰ ਬਲਜੀਤ ਸਿੰਘ , ਵੋਕੇਸ਼ਨਲ ਮਾਸਟਰ ਭੁਪਿੰਦਰ ਸਿੰਘ ਲੈਕਚਰਾਰ ਤੇਜਬੀਰ ਸਿੰਘ ਅਤੇ ਇਕਬਾਲ ਸਿੰਘ ਮੌਜੂਦ ਸਨ। ਮੁਕਾਬਲੇ ਵਿੱਚ ਪਹਿਲਾ ਸਥਾਨ ਸ.ਸ.ਸ.ਸ ਘੁਗਿਆਣਾ , ਦੂਜਾ ਸਥਾਨ ਸ.ਸ.ਸ.ਸ ਗੋਲੇਵਾਲਾ ਅਤੇ ਸ.ਸ.ਸ.ਸ ਢੁੱਡੀ ਨੇ ਪ੍ਰਾਪਤ ਕੀਤੇ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 2500 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1500 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1000 ਰੁਪਏ ਦੀ ਇਨਾਮੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਲਦੀ ਹੀ ਪਾਉਣ ਦਾ ਐਲਾਨ ਕੀਤਾ ਗਿਆ । ਸਮੁੱਚੀ ਟੀਮ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ