ਦੇਸ਼ ਭਗਤ ਗਲੋਬਲ ਸਕੂਲ ਵਿਖੇ “ਸਪੋਰਟਸ ਮੀਟ 2023” ਕਰਵਾਈ

ਅਮਲੋਹ  : ਪ੍ਰਿੰਸੀਪਲ ਰਜਨੀਸ਼ ਮਦਾਨ ਵਿਦਿਆਰਥੀਆਂ ਨੂੰ ਇਨਾਮ ਦਿੰਦੇ ਹੋਏ। ਤਸਵੀਰ : ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। Sports Meet 2023 ਦੇਸ਼ ਭਗਤ ਗਲੋਬਲ ਸਕੂਲ ਵੱਲੋਂ “ਸਪੋਰਟਸ ਮੀਟ 2023” ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪਤਵੰਤੇ ਸੱਜਣਾਂ ਵੱਲੋਂ ਆਜ਼ਾਦੀ ਘੁਲਾਟੀਏ ਸਤਿਕਾਰਯੋਗ ਸ. ਲਾਲ ਸਿੰਘ ਦੇ ਬੁੱਤ ਨੂੰ ਫੁੱਲ ਮਾਲਾ ਅਰਪਿਤ ਕਰਕੇ ਕੀਤੀ ਗਈ।

ਉਪਰੰਤ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀਤੀ ਗਈ ਅਤੇ ਡੀ.ਬੀ.ਯੂ. ਐਨਥਮ ਦਾ ਗਾਯਨ ਕੀਤਾ। ਰਜਨੀਸ਼ ਮਦਾਨ, ਪ੍ਰਿੰਸੀਪਲ, ਡੀ.ਬੀ.ਜੀ.ਐਸ. ਨੇ ਡਾ. ਜ਼ੋਰਾ ਸਿੰਘ, ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ ਅਤੇ ਚੇਅਰਮੈਨ, ਦੇਸ਼ ਭਗਤ ਗਲੋਬਲ ਸਕੂਲ, ਡਾ. ਤਜਿੰਦਰ ਕੌਰ, ਪ੍ਰੋ ਚਾਂਸਲਰ, ਦੇਸ ਭਗਤ ਯੂਨੀਵਰਸਿਟੀ ਦਾ ਵਿਸ਼ੈਸ਼ ਮਹਿਮਾਨ ਵਜੋਂ ਅਤੇ ਡਾ. ਵੀਰਜੀ. ਕੌਲ, ਸੀ.ਈ.ਓ., ਇਲੀਟ ਪਾਵਰ ਸਪੋਰਟਸ ਦਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ’ਤੇ ਜੀ ਆਈਆਂ ਆਖਿਆ।

ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਾਰਥਕ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ

ਡਾ. ਜ਼ੋਰਾ ਸਿੰਘ ਚਾਂਸਲਰ ਨੇ “ਸਪੋਰਟਸ ਮੀਟ 2023” (Sports Meet 2023) ਦੇ ਆਯੋਜਨ ਲਈ ਸਕੂਲ ਦੇ ਪ੍ਰਿੰਸੀਪਲ ਅਤੇ ਸਾਰੇ ਫੈਕਲਟੀ, ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਖੇਡਾਂ ਇੱਕ ਪ੍ਰਮਾਣਿਕ ਮਾਧਿਅਮ ਹਨ ਜੋ ਸਾਡੇ ਨੌਜਵਾਨਾਂ ਨੂੰ ਸਹੀ ਸੇਧ ਦੇ ਸਕਦੀਆਂ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਾਰਥਕ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਸ ਗੱਲ ‘ਤੇ ਖੁਸ਼ੀ ਪ੍ਰਗਟਾਈ ਕਿ ਸਕੂਲ ਦੇ ਸਾਰੇ ਨੌਜਵਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਹਨਾਂ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ।

ਡਾ. ਵੀਰਜੀ. ਕੌਲ ਨੇ ਸਮਾਗਮ ਨੂੰ ਰਸਮੀ ਤੌਰ ‘ਤੇ ਸੰਬੋਧਨ ਕੀਤਾ। ਉਨ੍ਹਾਂ ਬੱਚਿਆਂ ਦੇ ਜੀਵਨ ਵਿੱਚ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਉਹਨਾਂ ਕਿਹਾ ਕਿ ਉਹ ਵਿੱਦਿਆਰਥੀਆਂ ਨੂੰ ਲਗਭਗ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲੈਂਦੇ ਦੇਖ ਕੇ ਬਹੁਤ ਖੁਸ਼ ਹਨ। ਪਿ੍ੰਸੀਪਲ ਰਜਨੀਸ਼ ਮਦਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਸਮਾਗਮ ਡਾ. ਜ਼ੋਰਾ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਰਜਨੀਸ਼ ਮਦਾਨ ਨੇ ਦੱਸਿਆ ਕਿ ਸਕੂਲ ਵਿੱਚ 800 ਤੋਂ ਵੱਧ ਵਿਦਿਆਰਥੀ ਹਨ ਅਤੇ ਸਾਰੇ ਮਾਪਿਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਰੇਕ ਵਿਦਿਆਰਥੀ ਨੇ ਆਪਣੀ ਪ੍ਰਤਿਭਾ ਦਿਖਾਉਣ ਲਈ ਕਿਸੇ ਨਾ ਕਿਸੇ ਗਤੀਵਿਧੀ ਵਿੱਚ ਭਾਗ ਲਿਆ ਹੈ।

Sports Meet 2023
ਅਮਲੋਹ  :ਦੇਸ਼ ਭਗਤ ਗਲੋਬਲ ਸਕੂਲ ਵੱਲੋਂ “ਸਪੋਰਟਸ ਮੀਟ 2023” ਦਾ ਆਯੋਜਨ ਦੌਰਾਨ ਵਿਦਿਆਰਥੀ ਖੇਡਾਂ ਵਿੱਚ ਭਾਗ ਲੈਂਦੇ ਹੋਏ। ਤਸਵੀਰ : ਅਨਿਲ ਲੁਟਾਵਾ

ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਵਿਿਦਆਰਥੀਆਂ ਨੇ ਬੈਂਡ ਡਿਸਪਲੇ, ਮਾਰਚ ਪਾਸਟ, ਟ੍ਰੈਕ ਇਵੈਂਟਸ, ਸਕੂਲ ਡ੍ਰਿਲ, ਜ਼ੁੰਬਾ, ਡੰਬਲ ਗਤੀਵਿਧੀ ਅਤੇ ਹੋਰ ਬਹੁਤ ਸਾਰੀਆਂ ਖੇਡਾਂ ਦੀ ਇੱਕ ਵਿਸ਼ਾਲ ਲੜੀ ਪ੍ਰਦਰਸ਼ਿਤ ਕੀਤੀ।ਦੇਸ਼ ਭਗਤ ਗਲੋਬਲ ਸਕੂਲ ਦੇ ਵਿਿਦਆਰਥੀਆਂ ਨੇ ਆਪਣੇ ਜੋਰਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਆਪਣੇ ਬੱਚਿਆਂ ਦਾ ਪ੍ਰਦਰਸ਼ਨ ਦੇਖ ਕੇ ਮਾਪੇ ਵੀ ਖੁਸ਼ੀ ਨਾਲ ਭਰ ਗਏ।

ਇਹ ਵੀ ਪੜ੍ਹੋ : ਨੈਸ਼ਨਲ ਹਾਈਵੇ ਤੋਂ ਬਾਅਦ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ

ਸਮਾਗਮ ਦੇ ਅੰਤ ਵਿੱਚ ਡਾ. ਜ਼ੋਰਾ ਸਿੰਘ, ਮਾਨਯੋਗ ਚਾਂਸਲਰ, ਡਾ. ਵੀਰ. ਜੀ. ਕੌਲ, ਮੁੱਖ ਮਹਿਮਾਨ ਡਾ. ਤਜਿੰਦਰ ਕੌਰ, ਪ੍ਰੋ ਚਾਂਸਲਰ, ਡਾ. ਸੁਰਜੀਤ ਪਥੀਜਾ, ਡਾਇਰੈਕਟਰ, ਫੈਕਲਟੀ ਆਫ਼ ਪਰਫਾਰਮਿੰਗ ਆਰਟਸ ਐਂਡ ਮੀਡੀਆ ਅਤੇ ਹੋਰ ਪਤਵੰਤਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਰਜਨੀਸ਼ ਮਦਾਨ ਨੇ ਸਮਾਗਮ ਨੂੰ ਯਾਦਗਾਰੀ ਤੇ ਸਫ਼ਲ ਬਣਾਉਣ ਲਈ ਆਏ ਮਹਿਮਾਨਾਂ, ਮਾਪਿਆਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਸਕੂਲ ਦੇ ਸਮੂਹ ਵਿਿਦਆਰਥੀਆਂ ਦਾ ਧੰਨਵਾਦ ਕੀਤਾ।