ਦੇਸ਼ ‘ਚ ਹੋਈ ਕੋਰੋਨਾ ਵਾਇਰਸ ਦੇ 492 ਮਾਮਲਿਆਂ ਦੀ ਪੁਸ਼ਟੀ

ਦੇਸ਼ ‘ਚ ਹੋਈ ਕੋਰੋਨਾ ਵਾਇਰਸ ਦੇ 492 ਮਾਮਲਿਆਂ ਦੀ ਪੁਸ਼ਟੀ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ‘ਕੋਵਿਡ-19’ ਨਾਲ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਮਰੀਜਾਂ ਦੀ ਗਿਣਤੀ ਵੱਧ ਕੇ 492 ਹੋ ਗਈ ਹੈ। ਸਿਹਤ ਮੰਤਰਾਲਾ ਦੀ ਮੰਗਲਵਾਰ ਦੀ ਰੋਪਰਟ ਮੁਤਾਬਕ ਦੇਸ਼ ‘ਚ ਕੋਰੋਨਾ ਵਾਇਰਸ ਦੇ 492 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਜਿਨ੍ਹਾਂ ‘ਚ 451 ਮਰੀਜ ਭਾਰਤੀ ਹਨ ਜਦੋਂਕਿ 41 ਵਿਦੇਸ਼ੀ ਨਾਗਰਿਕ ਹਨ। ਕੋਰੋਨਾ ਵਾਇਰਸ ਨਾਲ ਦੇਸ਼ ਭਰ ‘ਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 37 ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ।

ਜਿਕਰਯੋਗ ਹੈ ਕਿ ਮਹਾਰਾਸ਼ਟਰ, ਕੇਰਲ ਦਿੱਲੀ, ਕਰਨਾਟਕ, ਰਾਜਸਥਾਨ, ਪੰਜਾਬ, ਉੱਤਰ ਪ੍ਰਦੇਸ਼, ਗੁਜਰਾਤ, ਤੇਲੰਗਨਾ ਅਤੇ ਲੱਦਾਖ ‘ਚ ਹਣ ਤੱਕ ਸਭ ਤੋਂ ਜਿਆਦਾ ਇਸ ਦੇ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਮਹਾਂਮਾਰੀ ਨਾਲ ਮਹਾਰਾਸ਼ਟਰ ‘ਚ ਦੋ, ਦਿੱਲੀ, ਕਰਨਾਟਕ, ਬਿਹਾਰ, ਗੁਜਰਾਤ, ਪੰਜਾਬ, ਵਿਮਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।