ਰਵਿਦਾਸ ਜਯੰਤੀ ’ਤੇ ਕੋਵਿੰਦ ਨੇ ਦਿੱਤੀ ਵਧਾਈ
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰੂ ਰਵਿਦਾਸ ਜਯੰਤੀ ਦੇ ਸ਼ੁੱਭ ਅਵਸਰ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਕੋਵਿੰਦ ਨੇ ਸ਼ਨਿੱਚਰਵਾਰ ਨੂੰ ਟਵੀਟ ਕਰਦਿਆਂ ਕਿਹਾ, ‘‘ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਸ਼ੁਭ ਅਵਸਰ ’ਤੇ ਸਮੂਹ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ। ਗੁਰੂ ਰਵਿਦਾਸ ਜੀ ਨੇ ਸਮਾਜਿਕ ਬਰਾਬਰੀ, ਏਕਤਾ, ਨੈਤਿਕਤਾ ਅਤੇ ਲਗਨ ਦੇ ਮੁੱਲਾਂ ’ਤੇ ਜ਼ੋਰ ਦਿੱਤਾ’’। ਰਾਸ਼ਟਰਪਤੀ ਨੇ ਅੱਗੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਨਿਆਂ ਅਤੇ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ, ‘‘ਆਓ ਅਸੀਂ ਉਸ ਦੀਆਂ ਸਿਖਿਆਵਾਂ ਦੀ ਪਾਲਣਾ ਕਰੀਏ ਅਤੇ ਬਰਾਬਰੀ, ਏਕਤਾ ਅਤੇ ਨਿਆਂ ਦੇ ਅਧਾਰ ’ਤੇ ਸਮਾਜ ਅਤੇ ਦੇਸ਼ ਦਾ ਨਿਰਮਾਣ ਕਰਨ ਲਈ ਏਕਤਾ ਨਾਲ ਅੱਗੇ ਵਧੀਏ। ’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.