ਛਪਾਰ ਮੇਲੇ ਦੌਰਾਨ ਇੱਕ-ਦੂਜੇ ‘ਤੇ ਵਰ੍ਹੇ ਕਾਂਗਰਸੀ ਤੇ ਅਕਾਲੀ ਆਗੂ

Congress, SAD, Leaders, Hand, Other, During, Chappar, Fair

ਪੰਜਾਬ ‘ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ : ਸੁਖਬੀਰ ਬਾਦਲ

ਕਾਂਗਰਸ ਵੱਲੋਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਪੇਸ਼

ਛਪਾਰ
ਛਪਾਰ ਦੇ ਮੇਲੇ ‘ਚ ਹੋਈਆਂ ਕਾਨਫਰੰਸਾਂ ਦੌਰਾਨ ਸਿਆਸੀ ਪਾਰਟੀਆਂ ਇੱਕ ਦੂਜੇ ‘ਤੇ ਖੂਬ ਵਰ੍ਹੀਆਂ ਕਾਂਗਰਸ ‘ਤੇ ਹੱਲਾ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਚੋਣਾਂ ‘ਚ ਐੱਸ. ਐੱਸ. ਪੀ. ਪੱਧਰ ਦੇ ਅਧਿਕਾਰੀ ਨੇ ਗੁੰਡਾਗਰਦੀ ਕੀਤੀ ਹੋਵੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਧੱਕੇਸ਼ਾਹੀ ਕੀਤੀ ਹੈ ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਨਾ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਨਜ਼ਰ ਆਉਂਦੇ ਹਨ ਅਤੇ ਨਾ ਹੀ ਕਾਂਗਰਸ ਦੇ ਮੰਤਰੀ ਸੂਬੇ ਨੂੰ ਅਫਸਰਸ਼ਾਹੀ ਚਲਾ ਰਹੀ ਹੈ
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਦੀ ਸੱਤਾ ‘ਚ ਆਇਆਂ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਬਾਵਜ਼ੂਦ ਇਸ ਦੇ ਪੰਜਾਬ ਦੇ ਕਿਸੇ ਪਿੰਡ ਵਿਚ ਇਕ ਇੱਟ ਤੱਕ ਨਹੀਂ ਲੱਗੀ ਅਤੇ ਨਾ ਹੀ ਪੰਜਾਬ ਸਰਕਾਰ ਵਲੋਂ ਕਿਸੇ ਪਿੰਡ ਨੂੰ ਗ੍ਰਾਂਟ ਜਾਰੀ ਕੀਤੀ ਗਈ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਤਾਂ ਅਕਾਲੀ ਦਲ ਵੱਲੋਂ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਸੇਵਾ ਕੇਂਦਰ ਵੀ ਬੰਦ ਕਰਵਾ ਦਿੱਤੇ ਹਨ
ਕਾਂਗਰਸ ਪਾਰਟੀ ਵੱਲੋਂ ਕੀਤੀ ਛਪਾਰ ਮੇਲੇ ‘ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਜਿੱਤ ਨਾਲ ਵਿਰੋਧੀ ਪਾਰਟੀਆਂ ਦਾ ਹੰਕਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਹਰੇਕ ਕਾਂਗਰਸੀ ਨੂੰ ਖੁੱਲ੍ਹ ਕੇ ਪੰਜਾਬੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਜਲਦ ਹੀ ਇਨ੍ਹਾਂ ਨੁਮਾਇੰਦਿਆਂ ਰਾਹੀਂ ਸੂਬੇ ਵਿੱਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਸ਼ੁਰੂ ਹੋਣਗੇ। ਉਨ੍ਹਾਂ ਕਾਂਗਰਸ ਪਾਰਟੀ ਦੇ ਨੁਮਾਇੰੰਦਿਆਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਜੋ ਵੀ ਲੋਕ ਨੁਮਾਇੰਦਾ ਜਾਂ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲਾ ਕੋਈ ਵੀ ਗਲਤ ਕੰਮ ਕਰੇਗਾ, ਉਸ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪਵੇਗਾ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ ਭਾਜਪਾ ਗਠਜੋੜ ਸਰਕਾਰ ‘ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਾਇਆ ਉਨ੍ਹਾਂ ਦਾਅਵੇ ਨਾਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਨੇ ਨਾ ਸਿਰਫ਼ ਪਿਛਲੀਆਂ ਸਾਰੀਆਂ ਲੋਕ ਹਿੱਤ ਯੋਜਨਾਵਾਂ ਨੂੰ ਚਾਲੂ ਰੱਖਣ ਦੇ ਨਾਲ-ਨਾਲ ਵਾਧਾ ਕੀਤਾ ਹੈ, ਸਗੋਂ ਇਨ੍ਹਾਂ ਸਹੂਲਤਾਂ ਤਹਿਤ ਮਿਲਣ ਵਾਲੀ ਆਰਥਿਕ ਰਾਸ਼ੀ ਵਿੱਚ ਵੀ ਵਾਧਾ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।