ਸਾਡੇ ਨਾਲ ਸ਼ਾਮਲ

Follow us

10.9 C
Chandigarh
Thursday, January 22, 2026
More
    Home Breaking News ਕਾਂਗਰਸੀ ਉਮੀਦਵ...

    ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਵਪਾਰਕ ਰਾਜਧਾਨੀ ’ਚ ਰੋਡ ਸ਼ੋਅ

    Congress Candidate

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਆਮ ਚੋਣਾਂ ਨੂੰ ਲੈ ਕੇ ਸਮੁੱਚੀਆਂ ਸਿਆਸੀ ਧਿਰਾਂ ਪੱਬਾਂ ਭਾਰ ਹੋ ਗਈਆਂ ਹਨ। ਇਸ ਦੇ ਤਹਿਤ ਹੀ ਪੰਜਾਬ ਦੀ ਵਪਾਰਕ ਰਾਜਧਾਨੀ ਲੁਧਿਆਣਾ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warding) ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਸਮਰਾਲਾ ਚੌਂਕ ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਓਂ ਵਿਖੇ ਸਮਾਪਤ ਹੋਵੇਗਾ। (Congress Candidate)

    ਦੱਸ ਦਈਏ ਕਿ ਬਿੱਟੂ ਦੇ ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਲੋਕ ਸਭਾ ਹਲਕਾ ਲੁਧਿਆਣਾ ’ਚ ਆਪਣਾ ਜੇਤੂ ਰਥ ਰੁਕਦਾ ਨਜ਼ਰ ਆਉਣ ਲੱਗਾ ਸੀ। ਜਿਸ ਕਰਕੇ ਪਾਰਟੀ ਵੱਲੋਂ ਲੰਮੀ ਸੋਚ ਵਿਚਾਰ ਉਪਰੰਤ ਮੁੱਖ ਸਿਆਸੀ ਪਾਰਟੀਆਂ ਵਿੱਚੋਂ ਸਭ ਤੋਂ ਬਾਅਦ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣੇ ਉਮੀਦਵਾਰ ਵਜੋਂ ਚੋਣ ਅਖਾੜੇ ’ਚ ਉਤਾਰਿਆ ਗਿਆ ਹੈ ਜੋ ਆਏ ਦਿਨ ਰਵਨੀਤ ਸਿੰਘ ਬਿੱਟੂ ’ਤੇ ਜੁਬਾਨੀ ਤਿੱਖੇ ਹਮਲੇ ਕਰ ਰਹੇ ਹਨ। (Congress Candidate)

    ਟਿਕਟ ਮਿਲਣ ਤੋਂ ਬਾਅਦ ਹੁਣ ਤੱਕ ਦੇ ਭਾਸ਼ਣਾਂ ਦੌਰਾਨ ਰਾਜਾ ਵੜਿੰਗ (Raja Warding) ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਆਪਣੇ ਨਿਸ਼ਾਨੇ ’ਤੇ ਰੱਖਿਆ ਹੋਇਆ ਹੈ। ਇਹੀ ਨਹੀਂ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਇਸ ਮਾਮਲੇ ’ਚ ਬਿੱਟੂ ਖਿਲਾਫ਼ ਜੰਮ ਕੇ ਬਿਆਨਬਾਜ਼ੀ ਕਰ ਰਹੇ ਹਨ। ਰੋਡ ਸ਼ੋਅ ਦੌਰਾਨ ਰਾਜਾ ਵੜਿੰਗ ਨੇ ਬਿੱਟੂ ਨੂੰ ਲਾਪਤਾ ਐੱਮਪੀ ਗਰਦਾਨਿਆ ਅਤੇ ਲੋਕਾਂ ਨੂੰ ਜਲਦ ਹੀ ਇਸ ਤੋਂ ਛੁਟਕਾਰਾ ਮਿਲਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਬਿੱਟੂ ਨੇ ਆਪਣੇ 10 ਸਾਲਾਂ ਦੇ ਕਾਰਜ਼ਕਾਲ ਦੌਰਾਨ ਲੋਕਾਂ ਦੇ ਭਲ੍ਹੇ ਲਈ ਡੱਕਾ ਵੀ ਨਹੀਂ ਤੋੜਿਆ।

    Also Read : ਸਪੈਸ਼ਲ ਸਮਰ ਡ੍ਰਿੰਕ, ਜੋ ਬੱਚਿਆਂ ਨੂੰ ਭਿਆਨਕ ਗਰਮੀ ਤੋਂ ਰੱਖੇਗਾ ਸੁਰੱਖਿਅਤ

    LEAVE A REPLY

    Please enter your comment!
    Please enter your name here