ਕਾਂਗਰਸ ਨੂੰ ਧੱਕੇਸ਼ਾਹੀਆਂ ਦਾ ਨਤੀਜਾ ਪਾਰਲੀਮੈਂਟ ਚੋਣਾਂ ‘ਚ ਭੁਗਤਨਾ ਪਵੇਗਾ : ਸੁਖਬੀਰ ਬਾਦਲ 

Congress, Consequences, Parliamentary, Elections

ਫਿਰੋਜ਼ਪੁਰ। ਕਾਂਗਰਸ ਸੋਚਦੀ ਹੈ ਅਸੀਂ ਧੱਕੇ ਨਾਲ ਸਰਪੰਚ ਬਣਾ ਲਵਾਂਗੇ ਪਰ ਧੱਕੇ ਨਾਲ ਲੋਕਾਂ ਦਾ ਦਿਲ ਨਹੀਂ ਜਿੱਤਿਆ ਜਾ ਸਕਦਾ ਜਿੰਨੇ ਧੱਕੇ ਕਾਂਗਰਸ ਕਰ ਰਹੀ ਹੈ ਇਸ ਦਾ ਨਤੀਜਾ ਕਾਂਗਰਸ ਨੂੰ ਪਾਰਲੀਮੈਂਟ ਚੋਣਾਂ ‘ਚ ਭੁਗਤਣਾ ਪੈਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਫਿਰੋਜ਼ਪੁਰ ਵਿਖੇ ਰੱਖੀ ‘ਵਰਕਰ ਮਿਲਣੀ’ ਦੌਰਾਨ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ‘ਚ ਕੀਤਾ ਗਿਆ । ਸ੍ਰ. ਬਾਦਲ ਨੇ ਕਿਹਾ ਕਿ ਹੁਣ ਤਾਂ ਚੋਣ ਕਮਿਸ਼ਨ ਨੂੰ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੀ ਕੈਪਟਨ ਸਰਕਾਰ ਨਾ ਤਾਂ ਚੋਣ ਕਮਿਸ਼ਨ ਦੀ ਮੰਨਦੀ ਹੈ ਅਤੇ ਨਾ ਹੀ ਕੋਈ ਪ੍ਰਵਾਹ ਕਰਦੀ ਹੈ। ਉਹਨਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਪੰਜਾਬ ਦੀ ਬਜਾਏ ਗਾਂਧੀ ਪਰਿਵਾਰ ਨੂੰ ਬਚਾਉਣ ਲਈ ਪਹਿਲ ਕਰੇ ਸਾਨੂੰ ਉਸ ਤਰ੍ਹਾਂ ਦਾ ਮੁੱਖ ਮੰਤਰੀ ਨਹੀਂ ਚਾਹੀਦਾ ਤੇ ਕੈਪਟਨ ਨੂੰ ਸਲਾਹ ਦਿੰਦੇ ਕਿਹਾ ਕਿ ਉਹ ਜਾਂ ਤਾਂ ਸਿੱਖ ਕੌਮ ਨੂੰ ਚੁਣ ਲੈਣ ਜਾਂ ਫਿਰ ਗਾਂਧੀ ਪਰਿਵਾਰ ਨੂੰ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰਾਂ ਨਾਲ ਮਿਲਣੀ ਕੀਤੀ ਗਈ, ਜਿੱਥੇ ਉਨ੍ਹਾਂ ਵਰਕਰਾਂ ਦੀਆਂ ਪ੍ਰੇਸ਼ਾਨੀਆਂ ਸੁਣੀਆਂ।  ਇਸ ਦੌਰਾਨ ਵਰਕਰਾਂ ਨੇ ਪਿੰਡ-ਪਿੰਡ ‘ਚ ਕਾਂਗਰਸ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਧੱਕੇਸ਼ਾਹੀਆਂ ਦੇ ਪੋਤੜੇ ਖੋਲ੍ਹੇ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਫਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਅਵਤਾਰ ਸਿੰਘ ਮਿੰਨਾ, ਮੋਂਟੂ ਵੋਹਰਾ, ਸੁਰਿੰਦਰ ਸਿੰਘ ਬੱਬੂ ਤੋਂ ਇਲਾਵਾ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਦੇ ਵਰਕਰ ਵੱਡੀ ਗਿਣਤੀ ‘ਚ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।