ਕਾਂਗਰਸੀ ਕੌਂਸਲਰ ਮਨਜੀਤ ਕੌਰ ਤੇ ਦਰਸ਼ਨ ਕੁਮਾਰ ਭਾਜਪਾ ’ਚ ਸ਼ਾਮਲ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਕਾਂਗਰਸੀ ਕੌਂਸਲਰ ਮਨਜੀਤ ਕੌਰ ਅਤੇ ਦਰਸ਼ਨ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖਦਿਆਂ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸ੍ਰੀ ਖੰਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਹਿੱਤ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਜਿਸ ਨਾਲ ਭਾਜਪਾ ਪੰਜਾਬ ਵਿੱਚ ਦਿਨ ਪ੍ਰਤੀਦਿਨ ਮਜ਼ਬੂਤ ਹੋ ਕੇ ਉਭਰ ਰਹੀ ਹੈ। ਭਾਜਪਾ ਦੀ ਪੰਜਾਬ ਵਿੱਚ ਵਧ ਰਹੀ ਮਜ਼ਬੂਤੀ ਨੂੰ ਦੇਖਕੇ ਹੋਰਨਾਂ ਪਾਰਟੀਆਂ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਕਿਹਾ ਕਿ ਮਨਜੀਤ ਕੌਰ ਅਤੇ ਦਰਸ਼ਨ ਕੁਮਾਰ ਮਿਹਨਤੀ ਅਤੇ ਇਮਾਨਦਾਰ ਹਨ, ਜਿਨ੍ਹਾਂ ਦੀ ਪਾਰਟੀ ਨੂੰ ਬਹੁਤ ਲੋੜ ਸੀ। ਇਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਜਿੱਥੇ ਚੋਣ ਪ੍ਰਚਾਰ ਨੂੰ ਬਲ ਮਿਲਿਆ, ਉੱਥੇ ਹੀ ਪਾਰਟੀ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਉਕਤ ਦੋਵਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ