ਕਾਂਗਰਸ ਨੇ ਲਿਆ ਵੱਡਾ ਐਕਸ਼ਨ, ਆਪਣੇ ਇੱਕ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

Congress Sushil Kumar Rinku

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਲਿਆ ਫੈਸਲਾ

(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ’ਚ ਕੱਢ ਦਿੱਤਾ ਗਿਆ ਹੈ। ਰਿੰਕੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤੀ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਫਗਵਾੜਾ ਵਿਖੇ ਪਹੁੰਚ ਰਹੇ ਹਨ ਜਿੱਥੇ ਉਹ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ