Parliament Security Breach: ਸੰਸਦ ‘ਚ ਸੁਰੱਖਿਆ ਦੇ ਮੁੱਦੇ ‘ਤੇ ਕਾਂਗਰਸ ਨੇ ਦਿੱਤਾ ਵੱਡਾ ਬਿਆਨ

Parliament Security Breach

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)Parliament Security Breach: ਕਾਂਗਰਸ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸੰਸਦ ਵਿੱਚ ਸੁਰੱਖਿਆ ਨਾਲ ਜੁੜੇ ਮੁੱਦੇ ਦਾ ਸਿਆਸੀਕਰਨ ਕਰਕੇ ਇਸ ਗੰਭੀਰ ਮਾਮਲੇ ਨੂੰ ਫਾਲਤੂ ਸਿਆਸੀ ਰੰਗ ਦੇ ਰਹੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ਨੀਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਵਿਰੋਧੀ ਧਿਰ ਨਹੀਂ ਸਗੋਂ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮੁੱਦੇ ‘ਤੇ ਸਿਆਸਤ ਕਰ ਰਹੇ ਹਨ। (Parliament Security Breach)

ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਗ੍ਰਹਿ ਮੰਤਰਾਲੇ ਦੇ ਅਧੀਨ ਹੈ ਅਤੇ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਕਿਹਾ ਹੈ ਕਿ ਇਹ ਇੱਕ ਅੱਤਵਾਦੀ ਹਮਲਾ ਹੈ ਜਦਕਿ ਵਿਰੋਧੀ ਧਿਰ ਹਮੇਸ਼ਾ ਇਸ ਨੂੰ ਸੁਰੱਖਿਆ ਵਿੱਚ ਕਮੀ ਦਾ ਮੁੱਦਾ ਦੱਸ ਰਹੀ ਹੈ, ਇਸ ਲਈ ਵਿਰੋਧੀ ਧਿਰ ਨਹੀਂ ਬਲਕਿ ਭਾਜਪਾ ਇਸ ਦਾ ਸਿਆਸੀਕਰਨ ਕਰ ਰਹੀ ਹੈ।

ਇਹ ਵੀ ਪਡ਼੍ਹੋ : ਧੀਆਂ ’ਤੇ ਕਰੋ ਮਾਣ…..ਇੰਗਲੈਂਡ ਨੂੰ ਹਰਾ ਹਾਸਲ ਕੀਤੀ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ

ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਦਾਅਵਾ ਹੈ ਕਿ ਨਵੀਂ ਸੰਸਦ ਦੀ ਇਮਾਰਤ ਦੁਨੀਆ ਦੀ ਸਭ ਤੋਂ ਸੁਰੱਖਿਅਤ ਇਮਾਰਤ ਹੈ। ਆਰਥਿਕ ਸੰਕਟ ਦੌਰਾਨ ਵੀ ਇਸ ਸੰਸਦ ਭਵਨ ਦੇ ਨਿਰਮਾਣ ‘ਤੇ ਵੱਡੀ ਰਕਮ ਖਰਚ ਕੀਤੀ ਗਈ ਹੈ। ਉਨ੍ਹਾਂ ਪੁੱਛਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਪਾਸ ਦੇਣ ਵਾਲਾ ਸੰਸਦ ਮੈਂਬਰ ਕੌਣ ਸੀ। ਇਸ ਤੋਂ ਵੱਡੀ ਗੱਲ ਇਹ ਹੈ ਕਿ ਸੁਰੱਖਿਆ ਦੇ ਮੁੱਦੇ ‘ਤੇ ਆਵਾਜ਼ ਉਠਾਉਣ ਵਾਲੇ ਸੰਸਦ ਮੈਂਬਰਾਂ ਨੂੰ ਸਦਨ ਤੋਂ ਮੁਅੱਤਲ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਸੰਸਦ ਭਵਨ ਤੱਕ ਪਾਸ ਦੇਣ ਵਾਲੇ ਸੰਸਦ ਮੈਂਬਰ ਵਿਰੁੱਧ ਕੁਝ ਨਹੀਂ ਕੀਤਾ ਜਾ ਰਿਹਾ। Parliament Security Breach