ਕਾਂਗਰਸ ਸਰਕਾਰ ਵੀ ਪੈਟਰੋਲ ਤੇ ਡੀਜ਼ਲ’ਤੇ ਐਕਸਾਈਜ਼ ਡਿਊਟੀ ਘਟਾ ਕੇ ਜਨਤਾ ਨੂੰ ਰਾਹਤ ਦੇਵੇ: ਵਸੁੰਧਰਾ ਰਾਜੇ

Congress Govt Petrol And Diesel : Vasundhara Raje

ਕਾਂਗਰਸ ਸਰਕਾਰ ਵੀ ਪੈਟਰੋਲ ਤੇ ਡੀਜ਼ਲ’ਤੇ ਐਕਸਾਈਜ਼ ਡਿਊਟੀ ਘਟਾ ਕੇ ਜਨਤਾ ਨੂੰ ਰਾਹਤ ਦੇਵੇ: ਵਸੁੰਧਰਾ ਰਾਜੇ

(ਏਜੰਸੀ)
ਜੈਪੁਰੀl ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜਲ ’ਤੇ ਐਕਸਾਈਜ ਡਿਊਟੀ ਘਟਾ ਦਿੱਤੀ ਹੈ ਅਤੇ ਹੁਣ ਸੂਬੇ ਦੀ ਕਾਂਗਰਸ ਸਰਕਾਰ ਨੂੰ ਵੀ ਐਕਸਾਈਜ ਡਿਊਟੀ ਘਟਾ ਕੇ ਜਨਤਾ ਨੂੰ ਰਾਹਤ ਦੇਣੀ ਚਾਹੀਦੀ ਹੈ। ਸ੍ਰੀਮਤੀ ਰਾਜੇ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਰਾਜਸਥਾਨ ਦੀ ਕਾਂਗਰਸ ਸਰਕਾਰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਨੂੰ ਕੋਸ ਰਹੀ ਹੈ, ਜਦਕਿ ਕੇਂਦਰ ਸਰਕਾਰ ਨੇ ਐਕਸਾਈਜ ਡਿਊਟੀ ਵਿੱਚ ਦੋ ਵਾਰ ਕਟੌਤੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਐਕਸਾਈਜ ਡਿਊਟੀ ਘਟਾਉਣ ਨਾਲ ਹੁਣ ਦੇਸ਼ ਵਿੱਚ ਪੈਟਰੋਲ 9.5 ਰੁਪਏ ਅਤੇ ਡੀਜਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਤਹਿਤ 12 ਸਿਲੰਡਰ ਤੱਕ 200 ਰੁਪਏ ਪ੍ਰਤੀ ਗੈਸ ਸਿਲੰਡਰ ਦੀ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨਾਲ 9 ਕਰੋੜ ਮਾਵਾਂ-ਭੈਣਾਂ ਦੀ ਮੱਦਦ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰੇਰਨਾ ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ਤੇ ਡੀਜਲ ’ਤੇ ਐਕਸਾਈਜ ਡਿਊਟੀ ਘਟਾਉਣ ਦਾ ਫੈਸਲਾ ਕਰਕੇ ਦੇਸ਼ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਇਸੇ ਤਰ੍ਹਾਂ ਵਿਰੋਧੀ ਧਿਰ ਦੇ ਉਪ ਨੇਤਾ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੈਟਰੋਲ ’ਤੇ 9.50 ਰੁਪਏ ਅਤੇ ਡੀਜਲ ’ਤੇ 7 ਰੁਪਏ ਡਿਊਟੀ ਘਟਾ ਕੇ ਅਤੇ ਗੈਸ ਸਿਲੰਡਰ ’ਤੇ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇ ਕੇ ਆਮ ਆਦਮੀ ਨੂੰ ਰਾਹਤ ਦਿੱਤੀ ਹੈ। ਸ੍ਰੀ ਕਟਾਰੀਆ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਨੂੰ ਇਸ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਤੇ ਟੈਕਸ ਘਟਾ ਕੇ ਜਨਤਾ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।

ਉਨ੍ਹਾਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਘਟਾਉਣ ਲਈ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਵਿਰੋਧੀ ਧਿਰ ਦੇ ਉਪ ਨੇਤਾ ਰਾਜਿੰਦਰ ਸਿੰਘ ਰਾਠੌੜ ਨੇ ਕਿਹਾ ਕਿ ਦੀਵਾਲੀ ਤੋਂ ਬਾਅਦ ਇੱਕ ਵਾਰ ਫਿਰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜਲ ’ਤੇ ਡਿਊਟੀ ਘਟਾ ਦਿੱਤੀ ਹੈ।

ਉਨ੍ਹਾਂ ਮੋਦੀ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਲਏ ਗਏ ਲੋਕ ਭਲਾਈ ਫੈਸਲਿਆਂ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਆਮ ਆਦਮੀ ਨੂੰ ਰਾਹਤ ਦਿੱਤੀ ਹੈ, ਹੁਣ ਸੂਬਾ ਸਰਕਾਰ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸੱਚਮੁੱਚ ਹੀ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦੇਣਾ ਚਾਹੁੰਦੀ ਹੈ ਤਾਂ ਉਸ ਨੂੰ ਪੈਟਰੋਲ ਅਤੇ ਡੀਜਲ ’ਤੇ ਵਸੂਲੇ ਜਾ ਰਹੇ ਵੈਟ ਦੀਆਂ ਦਰਾਂ ਨੂੰ ਘੱਟ ਕਰਕੇ ਪਹਿਲਾਂ ਵਾਲੇ ਭਾਜਪਾ ਰਾਜ ਸਮੇਂ ਵਸੂਲੇ ਜਾ ਰਹੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ 26 ਫੀਸਦੀ ਅਤੇ 18 ਫੀਸਦੀ ਦੇ ਪੱਧਰ ’ਤੇ ਘੱਟ ਕਰਨਾ ਚਾਹੀਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ