ਬੈਂਗਲੁਰੂ (ਏਜੰਸੀ)। ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ (Karnataka Election Result) ਸ਼ਨਿੱਚਰਵਾਰ ਸਵੇਰੇ 8 ਵਜੇ 36 ਕੇਂਦਰਾਂ ’ਤੇ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸ਼ੁਰੂ ਹੋਈ। ਰਾਜ ਵਿਧਾਨ ਸਭਾ ਦੀਆਂ 224 ਸੀਟਾਂ ਲਈ ਬੁੱਧਵਾਰ ਨੂੰ ਰਿਕਾਰਡ 73.19 ਫੀਸਦੀ ਮਤਦਾਨ ਹੋਣ ਤੋਂ ਬਾਅਦ ਅੱਜ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਰੇ ਸੂਬੇ ਵਿੱਚ ਵੋਟਾਂ ਦੀ ਗਿਣਤੀ ਲਈ ਵਿਸੇਸ ਤੌਰ ‘ਤੇ 36 ਕੇਂਦਰ ਬਣਾਏ ਗਏ ਹਨ, ਜਿੱਥੇ ਸਵੇਰੇ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ।
ਗਿਣਤੀ ਦੀ ਦੁਪਹਿਰ ਤੱਕ ਨਵੀਂ ਵਿਧਾਨ ਸਭਾ ਦੀ ਤਸਵੀਰ ਦੇ ਰੁਝਾਨ ਵਿੱਚ ਸਪੱਸ਼ਟ ਹੋਣ ਦੀ ਉਮੀਦ ਹੈ। ਖਬਰ ਲਿਖੇ ਜਾਣ ਤੱਕ ਕਾਂਗਰਸ 118 ਸੀਟਾਂ ’ਤੇ, ਭਾਜਪਾ 75 ’ਤੇ, ਜੇਡੀਐਸ 26 ’ਤੇ ਅੱਗੇ ਹੈ। ਇਹ ਚੋਣਾਂ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸਿਧਾਰਮਈਆ ਅਤੇ ਡੀਕੇ ਸ਼ਿਵਕੁਮਾਰ ਤੋਂ ਇਲਾਵਾ ਜਨਤਾ ਦਲ (ਸੈਕੂਲਰ) ਨੇਤਾ ਐਚਡੀ ਕੁਮਾਰਸਵਾਮੀ ਦੀ ਕਿਸਮਤ ਦਾ ਫੈਸਲਾ ਕਰੇਗੀ। ਅਧਿਕਾਰਤ ਸੂਤਰਾਂ ਮੁਤਾਬਕ ਕਰਨਾਟਕ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ।
2018 ਵਿੱਚ ਭਾਜਪਾ ਨੇ 104 ਸੀਟਾਂ ਜਿੱਤੀਆਂ ਸਨ | Karnataka Election Result
ਸਾਲ 2018 ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ 104 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਕਾਂਗਰਸ ਨੂੰ 80 ਅਤੇ ਜਨਤਾ ਦਲ-ਸੈਕੂਲਰ ਨੂੰ 37 ਸੀਟਾਂ ਮਿਲੀਆਂ ਹਨ। ਕਾਂਗਰਸ ਨੂੰ 38.04 ਫੀਸਦੀ ਵੋਟਾਂ ਮਿਲੀਆਂ, ਜਦਕਿ ਭਾਜਪਾ ਨੂੰ 36.22 ਫੀਸਦੀ ਵੋਟਾਂ ਮਿਲੀਆਂ। ਜਨਤਾ ਦਲ ਸੈਕੂਲਰ ਨੂੰ 18.36 ਫੀਸਦੀ ਵੋਟਾਂ ਮਿਲੀਆਂ। ਭਾਜਪਾ ਦੇ ਸਭ ਤੋਂ ਵੱਧ ਸੀਟਾਂ ਜਿੱਤਣ ਤੋਂ ਬਾਅਦ ਪਾਰਟੀ ਨੇਤਾ ਬੀਐਸ ਯੇਦੀਯੁਰੱਪਾ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ ਕੀਤਾ, ਪਰ ਵਿਸਵਾਸ ਵੋਟ ਜਿੱਤਣ ਤੋਂ ਪਹਿਲਾਂ ਹੀ ਸਰਕਾਰ ਤਿੰਨ ਦਿਨਾਂ ਦੇ ਅੰਦਰ ਹੀ ਢਹਿ ਗਈ।
ਇਹ ਵੀ ਪੜ੍ਹੋ : ਲਾਰੈਂਸ ਬਨਾਮ ਬੰਬੀਹਾ ਗਰੁੱਪ ’ਚ ਗੈਂਗਵਾਰ ਜਾਰੀ, ਚੱਲੀਆਂ ਗੋਲੀਆਂ
ਸਰਕਾਰ ਬਣਾਉਣ ਦੇ ਬਾਵਜੂਦ ਭਾਜਪਾ ਬਹੁਮਤ ਦਾ ਅੰਕੜਾ ਹਾਸਲ ਨਹੀਂ ਕਰ ਸਕੀ। ਇਸ ਤੋਂ ਬਾਅਦ ਕਰਨਾਟਕ ਵਿੱਚ ਕਾਂਗਰਸ-ਜਨਤਾ ਦਲ ਸੈਕੂਲਰ ਨੇ ਮਿਲ ਕੇ ਸਰਕਾਰ ਬਣਾਈ ਅਤੇ ਕੁਮਾਰਸਵਾਮੀ ਸੂਬੇ ਦੇ ਮੁੱਖ ਮੰਤਰੀ ਬਣੇ। ਹਾਲਾਂਕਿ 14 ਮਹੀਨਿਆਂ ਦੇ ਅੰਦਰ ਇਹ ਸਰਕਾਰ ਵੀ ਡਿੱਗ ਗਈ ਕਿਉਂਕਿ ਕਾਂਗਰਸ ਅਤੇ ਜਨਤਾ ਦਲ ਸੈਕੂਲਰ ਦੇ 17 ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਅਤੇ ਸਾਰੇ ਭਾਜਪਾ ਵਿੱਚ ਸ਼ਾਮਲ ਹੋ ਗਏ।