ਪੰਜ ਸਾਲ ਦੀ ਘਟੀਆ ਕਾਰਗੁਜਾਰੀ ਕਾਰਨ ਕਾਂਗਰਸੀ ਪਿੰਡਾਂ ’ਚ ਵੜ੍ਹਨ ਤੋਂ ਡਰਦੇ ਨੇ : ਐਨ.ਕੇ.ਸਰਮਾ

Congress Sachkahoon

ਧਰਮਗੜ੍ਹ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਹੋਏ ਸ਼ਾਮਲ

(ਸੱਚ ਕਹੂੰ ਨਿਊਜ਼) ਲਾਲੜੂ। ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਐਨ.ਕੇ. ਸਰਮਾ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਤੇਜ ਕਰਦਿਆਂ ਲਾਲੜੂ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪਿੰਡ ਧਰਮਗੜ੍ਹ ਤੋਂ ਕਾਂਗਰਸੀ ਪਰਿਵਾਰ ਗੁਰਚਰਨ ਸਿੰਘ, ਕੁਲਬੀਰ ਸਿੰਘ, ਜ਼ਸਪ੍ਰੀਤ ਸਿੰਘ ਅਤੇ ਗੁਰਦੇਵ ਸਿੰਘ ਸਮੇਤ ਹੋਰਨਾਂ ਨੂੰ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਕਾਂਗਰਸ (Congress) ਨੂੰ ਲਗਦਾ ਖੋਰਾ ਹੀ ਇਸ ਦੀ ਹਾਰ ਦਾ ਕਾਰਨ ਬਣੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰਾਂ ਦੀ ਹਾਲਤ ਇਹ ਹੈ ਕਿ ਉਹ ਵੋਟਾਂ ਮੰਗਣ ਲਈ ਪਿੰਡਾਂ ਵਿੱਚ ਵੜਨ ਤੋਂ ਵੀ ਡਰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਘਟੀਆ ਕਾਰਗੁਜਾਰੀ ਕਾਰਨ ਉਨ੍ਹਾਂ ਕੋਲ ਲੋਕਾਂ ਨੂੰ ਦੇਣ ਲਈ ਕੋਈ ਜਵਾਬ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ (Congress) ਪਾਰਟੀ ਝੂਠਾ ਪ੍ਰਚਾਰ ਕਰਕੇ ਅਤੇ ਤਰ੍ਹਾਂ-ਤਰ੍ਹਾਂ ਦੇ ਹੱਥਕੰਡਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਪਹਿਲਾਂ ਕਰਵਾਏ ਅਤੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਹੀ ਲੋਕਾਂ ਤੋਂ ਵੋਟਾਂ ਦੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕ ਵਿਕਾਸ ਚਾਹੁੰਦੇ ਹਨ ਅਤੇ ਵਿਕਾਸ ਸਿਰਫ ਤੇ ਸਿਰਫ ਸ੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਹੀ ਕਰਵਾ ਸਕਦੀ ਹੈ। ਇਸ ਮੌਕੇ ਉਨ੍ਹਾਂ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਪਾਰਟੀ ਵੱਲੋਂ ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here