ਭਾਜਪਾ ਨੇ ਸੱਜਣ ਕੁਮਾਰ ਨੂੰ ਦਿੱਤੀ ਉਮਰ-ਕੈਦ ਦੀ ਸਜਾ ਦਾ ਕੀਤਾ ਸਵਾਗਤ
ਚੰਡੀਗੜ | ਭਾਰਤੀ ਜਨਤਾ ਪਾਰਟੀ ਨੇ 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੀਨੀਅਰ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਕਾਂਗਰਸ ਪਾਰਟੀ ਤੇ ਦੋਸ਼ ਲਗਾਇਆ ਹੈ ਕਿ ਉਹ ਇਸ ਮੁੱਦੇ ਤੇ ਅੱਜ ਤਕ ਨਿਆਂ ਪ੍ਰਣਾਲੀ ਨੂੰ ਲਟਕਾਉਂਦੀ, ਭਟਕਾਉਂਦੀ ਅਤੇ ਅਟਕਾਉਂਦੀ ਰਹੀ ਹੈ। ਪ੍ਰੈਸ ਦੇ ਨਾਂ ਜਾਰੀ ਬਿਆਨ ਵਿਚ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਕਿਹਾ ਕਿ ਇਨਸਾਫ ਮਿਲਣ ਵਿਚ ਹੋਈ ਦੇਰੀ ਵੀ ਇਕ ਤਰਾਂ ਦੀ ਨਾਇਨਸਾਫ਼ੀ ਹੈ ਅਤੇ ਇਸ ਅੰਧੇਰ ਗਰਦੀ ਲਈ ਕਾਂਗਰਸ ਦੀਆਂ ਸਰਕਾਰਾਂ ਜਿੰਮੇਵਾਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।