ਕਾਂਗਰਸੀ ਆਗੂ ਪ੍ਰੇਮ ਕੁਮਾਰ ਭੂਤ ਦੀ ਕੋਰੋਨਾ ਕਾਰਨ ਮੌਤ
ਤਪਾ ਮੰਡੀ। ਕੋਰੋਨਾ ਵਾਇਰਸ ਦੇ ਚੱਲਦਿਆਂ ਨਗਰ ਕੌਸਲ ਤਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਭੂਤ (ਆਸ਼ੂ) ਦੇ ਪਿਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਪ੍ਰੇਮ ਕੁਮਾਰ ਭੂਤ ਦੀ ਮੌਤ ਹੋ ਗਈ। ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਰਹਿ ਚੁੱਕੇ ਅਤੇ ਨੇਤਾ ਦੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਪ੍ਰੇਮ ਕੁਮਾਰ ਭੂਤ ਜੋ ਕਾਂਗਰਸ ਦੇ ਸੀਨੀਅਰ ਆਗੂ ਹਨ। ਲਗਭਗ 24 ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਆਉਣ ਕਾਰਨ ਮੋਹਾਲੀ ਫੋਰਟਿਜ਼ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਤੋਂ ਬਾਅਦ ਉਸ ਨੂੰ ਵੇਦਾਂਤਾ ਗੁੜਗਾਓਂ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ।
ਇਸ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਹੈ ਅਤੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਕੱਲ੍ਹ ਨੂੰ ਰਾਮ ਬਾਗ ਤਪਾ ਵਿਖੇ ਪਰਿਵਾਰਕ ਮੈਂਬਰਾਂ ਦੀ ਸਿਹਤ ਮਹਿਕਮੇ ਦੀ ਟੀਮ ਵੱਲੋਂ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਕਰਦਿਆਂ ਵੱਖ ਵੱਖ ਰਾਜਨੀਤਿਕ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਭੂਤ ਪਰਿਵਾਰ ਨਾਲ ਬੀਤੇ ਕੁਝ ਸਮੇਂ ਤੋਂ ਕੁਦਰਤ ਦੀ ਅਜਿਹੀ ਪ੍ਰਕੋਪੀ ਚੱਲ ਰਹੀ ਹੈ ਕਿ ਬੀਤੇ ਸਾਲ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਸਾਧਨਾਂ ‘ਚ ਪ੍ਰੇਮ ਕੁਮਾਰ ਭੂਤ ਦੀ ਪਤਨੀ ਵੀ ਚੱਲ ਵਸੀ ਸੀ। ਤਪਾ ਮੰਡੀ ‘ਚ ਇਸ ਤੋਂ ਪਹਿਲਾਂ ਇਕ ਨੌਜਵਾਨ ਅਤੇ ਮਹਿਲਾ ਦੀ ਮੌਤ ਸਮੇਤ ਤਿੰਨ ਦੀ ਮੌਤ ਹੋ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.