ਪੁਲਿਸ ਤੋ ਨਾਰਾਜ ਧਰਨੇ ਤੇ ਬੈਠਾ ਕਾਂਗਰਸੀ ਨੇਤਾ

Congress, Leader, Protest, Police

ਅੰਮ੍ਰਿਤਸਰ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰ ‘ਚ ਲਗਾਤਾਰ ਰੇਡ ਕੀਤੀ ਜਾ ਰਹੀ ਹੈ। ਰੇਡ ਦੌਰਾਨ ਪੁਲਿਸ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਉਪ-ਚੇਅਰਮੈਨ ਰਾਕੇਸ਼ ਕੁਮਾਰ ਰਿੰਕੂ ਦੇ ਘਰ ਜਾ ਪਹੁੰਚੀ। ਪੁਲਸ ਨੇ ਚੇਅਰਮੈਨ ਰਿੰਕੂ ਦੇ ਮੁੰਡੇ ਬਾਰੇ ਮੁਲਾਜ਼ਮਾਂ ਕੋਲੋਂ ਪੁੱਛਗਿੱਛ ਕੀਤੀ, ਜਿਸ ਤੋਂ ਨੇਤਾ ਜੀ ਨਾਰਾਜ਼ ਹੋ ਗਏ ਤੇ ਛੇਹਰਟਾ ਚੌਕ ‘ਚ ਧਰਨੇ ‘ਤੇ ਬੈਠ ਗਏ। ਜਾਣਕਾਰੀ ਦੌਰਾਨ ਚੇਅਰਮੈਨ ਰਾਕੇਸ਼ ਕੁਮਾਰ ਨੇ ਦੱਸਿਆ ਕਿ ਛੇਹਰਟਾ ਥਾਣਾ ਦੇ ਕੁੱਝ ਪੁਲਿਸ ਅਧਿਕਾਰੀ ਉਨ੍ਹਾਂ ਦੇ ਘਰ ਆਏ ਤੇ ਉਨ੍ਹਾਂ ਦੇ ਮੁੰਡੇ ਬਾਰੇ ਪੁੱਛਗਿੱਛ ਕਰਨ ਲੱਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਦੀਪਕ ਕੁਮਾਰ ਲਵ ਵਿਦਿਆਰਥੀ ਹੈ ਤੇ ਪੰਜਾਬ ਪ੍ਰਦੇਸ਼ ਕਮੇਟੀ ਦੇ ਯੂਥ ਬਲਾਕ ਦਾ ਪ੍ਰਧਾਨ ਹੈ। ਉਨ੍ਹਾਂ ਕਿਹਾ ਕਿ ਜੇਕਰ ਦੀਪਕ ਗਲਤ ਹੈ ਤਾਂ ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਪਰ ਜੇਕਰ ਉਹ ਬੇਕਸੂਰ ਹੋਇਆ ਤਾਂ ਜਿਸ ਨੇ ਵੀ ਪੁਲਸ ਨੂੰ ਸ਼ਿਕਾਇਤ ਕੀਤੀ ਹੈ ਉਸ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਰਾਕੇਸ਼ ਨੇ ਪੁਲਸ ਪ੍ਰਸ਼ਾਸਨ ‘ਤੇ ਨਾਜਾਇਜ਼ ਤੌਰ ‘ਤੇ ਘਰ ‘ਚ ਦਾਖਲ ਹੋ ਕੇ ਮੁਲਾਜ਼ਮਾਂ ਤੋਂ ਪੁੱਛਗਿੱਛ ਕਰਨ ‘ਤੇ ਇਤਰਾਜ਼ ਜਤਾਇਆ ਹੈ ਤੇ ਜੋ ਪੁਲਸ ਅਧਿਕਾਰੀ ਉਨ੍ਹਾਂ ਦੇ ਘਰ ਤਲਾਸ਼ੀ ਲੈਣ ਪਹੁੰਚੇ ਸਨ ਉਨ੍ਹਾਂ ਦੀ ਟ੍ਰਾਂਸਫਰ ਕਰਨ ਦੀ ਵੀ ਮੰਗ ਕੀਤੀ ਹੈ। ਇਸ ਸਬੰਧੀ ਏ.ਸੀ.ਪੀ. ਦੇਵ ਦੱਤ ਨੇ ਕਿਹਾ ਕਿ ਨਸ਼ੇ ਖਿਲਾਫ ਲਗਾਤਾਰ ਰੇਡ ਕੀਤੀ ਜਾ ਰਹੀ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ ਰਾਕੇਸ਼ ਕੁਮਾਰ ਵੱਲੋਂ ਉਨ੍ਹਾਂ ਦੇ ਘਰ ‘ਤੇ ਕੀਤੀ ਰੇਡ ‘ਤੇ ਇਤਰਾਜ਼ ਜਤਾਇਆ ਹੈ, ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ‘ਚ ਕਿਸੇ ਪੁਲਸ ਵਾਲੇ ਦੀ ਗਲਤੀ ਹੈ ਤਾਂ ਉਸ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here