ਬੈਂਸ ਖਿਲਾਫ ਕਾਰਵਾਈ ਲਈ ਅੱਗੇ ਆਉਣ ਕਾਂਗਰਸੀ ਨੇਤਾ : ਗੁਰਦੀਪ ਗੋਸ਼ਾ

ਪੀੜਤਾ ਦੇ ਹੱਕ ’ਚ ਆਏ ਕਾਂਗਰਸੀ ਆਗੂ ਕੁਲਵੰਤ ਸਿੱਧੂ

ਲੁਧਿਆਣਾ, (ਵਨਰਿੰਦਰ ਸਿੰਘ ਮਣਕੂ) ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਜਬਰ ਜਨਾਹ ਪੀੜਤ ਔਰਤ ਨੂੰ ਇਨਸਾਫ ਦਿਵਾਉਣ ਲਈ ਕਾਂਗਰਸੀ ਨੇਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ ਦਾ ਪੀੜਤ ਦੇ ਹੱਕ ਵਿੱਚ ਖੜ੍ਹਨਾ ਚੰਗੀ ਗੱਲ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੀੜਤ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਇਨਸਾਫ ਲੈਣ ਲਈ ਜੱਦੋਜਹਿਦ ਕਰ ਰਹੀ ਹੈ ਪਰ ਪੁਲਿਸ ਦਬਾਅ ਹੇਠ ਬੈਂਸ ਖਿਲਾਫ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਪੀੜਤ ਨੂੰ ਇਨਸਾਫ ਦਿਵਾਉਣ ਵਿਚ ਮਦਦ ਕਰਨੀ ਚਾਹੀਦੀ ਹੈ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸੀ ਨੇਤਾ ਇਹ ਸਾਬਤ ਕਰਨ ਕਿ ਪੰਜਾਬ ਸਰਕਾਰ ਪੱਖਪਾਤੀ ਨਹੀਂ ਹੈ ਅਤੇ ਪਿਰਤ ਔਰਤ ਨੂੰ ਇਨਸਾਫ ਦਿਵਾਏਗੀ।

ਇਸ ਤੋਂ ਇਲਾਵਾ ਲੋਕ ਵੀ ਪੀੜਤ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਸਰਕਾਰ ਦਾ ਧੰਨਵਾਦ ਕਰਨਗੇ। ਉਨ੍ਹਾਂ ਕਿਹਾ ਕਿ ਪੀੜਤਾ ਨੂੰ ਹਰ ਰੋਜ਼ ਧਮਕੀਆਂ ਮਿਲ ਰਹੀਆਂ ਹਨ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ ਨੇ ਪੀੜਤ ਲੜਕੀ ਦਾ ਸਾਥ ਦੇਣਾ ਚੰਗਾ ਕਦਮ ਹੈ ਅਤੇ ਹੁਣ ਸਾਰੇ ਕਾਂਗਰਸੀ ਨੇਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਬੈਂਸ ਖਿਲਾਫ ਕੇਸ ਦਰਜ ਕਰਾਉਣ ਲਈ ਪੁਲਿਸ ’ਤੇ ਦਬਾਅ ਬਣਾਇਆ ਜਾਣਾ ਚਾਹੀਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.