ਰਾਹੁਲ ਗਾਂਧੀ ਦੀ ਅਗਵਾਈ ’ਚ ਕਰਨਗੇ ਮੁਲਾਕਾਤ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਜਾਰੀ ਹੈ। ਕਾਂਗਰਸ ਪਾਰਟੀ ਨੇ ਵੀ ਇਸ ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਯੋਜਨਾ ਬਣਾਈ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਬੰਧੀ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨਗੇ। ਪਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਇਸ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ।
ਹਾਲਾਂਕਿ ਰਾਸ਼ਟਰਪਤੀ ਨਾਲ ਤਿੰਨ ਆਗੂਆਂ ਨੂੰ ਮੁਲਾਕਾਤ ਲਈ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ ਤੇ ਨਵੇਂ ਖੇਤੀ ਕਾਨੂੰਨਾਂ ਦੀ ਵਾਪਸੀ ਲੈਣ ਦੀ ਮੰਗ ਸਬੰਧੀ ਦੋ ਕਰੋੜ ਦਸਤਖ਼ਤ ਵਾਲਾ ਮੰਗ ਪੱਤਰ ਸੌਂਪਣਗੇ। ਓਧਰ ਦਿੱਲੀ ਕਾਂਗਰਸ ਦੇ ਇੰਚਾਜਰ ਅਨਿਲ ਚੌਧਰੀ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਵਿਨਿ੍ਹਦਿਆਂ ਟਵੀਟ ਕਰਕੇ ਕਿਹਾ, ‘ਰਾਹੁਲ ਗਾਂਧੀ ਤੋਂ ਨਰਿੰਦਰ ਮੋਦੀ ਸਰਕਾਰ ਏਨੀ ਡਰਦੀ ਕਿਉਂਕਿ ਹੈ? ਕਿਸਾਨਾਂ ਦੀ ਆਵਾਜ਼ ਸੁਣਨ ’ਚ ਇਨ੍ਹਾਂ ਨੂੰ ਐਨੀ ਘਬਰਾਹਟ ਕਿਉਂ ਹੁੰਦੀ ਹੈ?
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.