ਸੁਨੰਦਾ ਪੁਸ਼ਕਰ ਮਾਮਲੇ ’ਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਕੋਰਟ ਤੋਂ ਬਰੀ

ਸੁਨੰਦਾ ਪੁਸ਼ਕਰ ਮਾਮਲੇ ’ਚ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਕੋਰਟ ਤੋਂ ਬਰੀ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ’ਚ ਅੱਜ ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੂੰ ਵੱਡੀ ਰਾਹਤ ਮਿਲੀ ਹੈ ਦਿੱਲੀ ਦੀ ਰਾਉਜ ਏਵਿਨਿਊ ਕੋਰਟ ਨੇ ਉਨ੍ਹਾਂ ਨੂੰ ਇਸ ਮਾਮਲੇ ਤੋਂ ਦੋਸ਼ ਮੁਕਤ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਸ਼ਸ਼ੀ ਥਰੂਰ ਖਿਲਾਫ਼ ਧਾਰਾ-498ਏ ਤੇ 306 ਤਹਿਤ ਕੇਸ ਦਰਜ ਕੀਤਾ ਸੀ, ਪਰ ਉਨ੍ਹਾਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ 5 ਜੁਲਾਈ 2018 ਨੂੰ ਸ਼ਸ਼ੀ ਥਰੂਰ ਨੂੰ ਜ਼ਮਾਨਤ ਮਿਲ ਗਈ ਸੀ ਕੋਰਟ ਨੇ ਦਿੱਲੀ ਪੁਲਿਸ ਤੇ ਥਰੂਰ ਵੱਲੋਂ ਪੇਸ਼ ਹੋਏ ਵਕੀਲਾਂ ਦੀ ਦਲੀਲਾਂ ਸੁਣਨ ਤੋਂ ਬਾਅਦ 12 ਅਪਰੈਲ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ