ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਲੋੜ, ਗਾਂਧੀ ਪਰਿਵਾਰ ਹੀ ਸੰਭਾਲੇ ਕਾਂਗਰਸ ਦੀ ਕਮਾਨ

Capt Amarinder Singh

ਮੁੱਖ ਮੰਤਰੀ ਅਮਰਿੰਦਰ ਸਿੰਘ ਆਏ ਗਾਂਧੀ ਪਰਿਵਾਰ ਦੇ ਹੱਕ ‘ਚ, ਜਾਰੀ ਕੀਤਾ ਬਿਆਨ

ਚੰਡੀਗੜ, (ਅਸ਼ਵਨੀ ਚਾਵਲਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਪਾਰਟੀ ਦੇ ਹੀ ਕੁਝ ਆਗੂਆਂ ਵੱਲੋਂ ਚਲਾਈ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਵੇਲਾ ਅਜਿਹੇ ਮਾਮਲੇ ਚੁੱਕਣ ਦਾ ਨਹੀਂ ਸਗੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਸਖਤ ਵਿਰੋਧ ਕਰਨ ਦਾ ਹੈ ਜਿਨਾਂ ਨੇ ਦੇਸ਼ ਦੇ ਸੰਵਿਧਾਨ ਦੀ ਆਤਮਾ ਅਤੇ ਲੋਕਤੰਤਰਿਕ ਸਿਧਾਂਤਾਂ ਦਾ ਘਾਣ ਕੀਤਾ ਹੈ।

ਐਤਵਾਰ ਨੂੰ ਜਾਰੀ ਆਪਣੇ ਬਿਆਨ ਵਿੱਚ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਐਨ.ਡੀ.ਏ. ਦੀ ਸਫਲਤਾ ਪਿੱਛੇ ਮੁੱਖ ਕਾਰਨ ਮਜ਼ਬੂਤ ਅਤੇ ਇਕਜੁੱਟ ਵਿਰੋਧੀ ਧਿਰ ਦੀ ਕਮੀ ਹੈ ਅਤੇ ਕਾਂਗਰਸ ਦੇ ਇਨਾਂ ਆਗੂਆਂ ਵੱਲੋਂ ਇਸ ਨਾਜ਼ੁਕ ਮੋੜ ‘ਤੇ ਪਾਰਟੀ ਵਿੱਚ ਬਦਲਾਅ ਦੀ ਮੰਗ ਪਾਰਟੀ ਅਤੇ ਦੇਸ਼ ਦੇ ਹਿੱਤਾਂ ਲਈ ਨੁਕਸਾਨਦਾਇਕ ਹੋਵੇਗੀ। ਉਨਾਂ ਕਿਹਾ ਕਿ ਭਾਰਤ ਇਸ ਵੇਲੇ ਸਿਰਫ ਸਰਹੱਦ ਦੇ ਸਾਰੇ ਪਾਸਿਆਂ ਤੋਂ ਬਾਹਰੀ ਖਤਰਿਆਂ ਦਾ ਹੀ ਸਾਹਮਣਾ ਨਹੀਂ ਕਰ ਰਿਹਾ ਸਗੋਂ ਇਸ ਦੇ ਸੰਘੀ ਢਾਂਚੇ ਨੂੰ ਵੀ ਅੰਦਰੂਨੀ ਖਤਰਾ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਸਿਰਫ ਇਕਜੁੱਟ ਕਾਂਗਰਸ ਹੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਬਚਾ ਸਕਦੀ ਹੈ।

ਉਨਾਂ ਕਿਹਾ ਕਿ ਇਸ ਭੂਮਿਕਾ ਵਿੱਚ ਗਾਂਧੀ ਹੀ ਖਰੇ ਉਤਰਦੇ ਹਨ। ਉਨਾਂ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁਣ ਉਦੋਂ ਤੱਕ ਕਾਂਗਰਸ ਦੀ ਅਗਵਾਈ ਕਰਨ ਅਤੇ ਉਸ ਤੋਂ ਬਾਅਦ ਰਾਹੁਲ ਗਾਂਧੀ ਕਮਾਨ ਸੰਭਾਲਣ ਅਤੇ ਉਹ ਪਾਰਟੀ ਦੀ ਅਗਵਾਈ ਕਰਨ ਲਈ ਪੂਰੀ ਤਰਾਂ ਸਮਰੱਥ ਹਨ। ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਗਾਂਧੀ ਹੀ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਸਰਵ ਵਿਆਪਕ ਮਾਨਤਾ ਪ੍ਰਾਪਤ ਚਿਹਰਾ ਹਨ ਜਿਨਾਂ ਦੀਆਂ ਪੰਜ ਪੀੜੀਆਂ ਨੇ ਪੂਰਵ ਆਜ਼ਾਦੀ ਦੇ ਸਮੇਂ ਤੋਂ ਲੈ ਕੇ ਦੇਸ਼ ਦੀ ਸੇਵਾ ਕੀਤੀ ਹੈ।

Punjab Government, CM, Amarinder Singh, Boxer Kaur Singh, Medical Expenses

ਮੋਤੀ ਲਾਲ ਨਹਿਰੂ, ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਵੀਂ ਹਾਰ ਕਦੇ ਵੀ ਲੀਡਰਸ਼ਿਪ ਤਬਦੀਲੀ ਦਾ ਪੈਮਾਨਾ ਨਹੀਂ ਹੁੰਦੀ। ਉਨਾਂ ਕਿਹਾ ਕਿ ਇਸ ਵੇਲੇ ਕਾਂਗਰਸ ਨੀਵਾਣ ‘ਤੇ ਹੈ, ਇਸ ਦਾ ਮਤਲਬ ਇਹ ਨਹੀਂ ਕਿ ਗਾਂਧੀ ਪਰਿਵਾਰ ਦੇ ਪਾਰਟੀ ਨੂੰ ਉਪਰ ਚੁੱਕਣ ਦੇ ਯੋਗਦਾਨ ਨੂੰ ਭੁਲਾ ਦਿੱਤਾ ਜਾਵੇ। ਭਾਜਪਾ ਦੋ ਪਾਰਲੀਮੈਂਟ ਸੀਟਾਂ ਤੋਂ ਦੇਸ਼ ਦੀ ਅਗਵਾਈ ਕਰਨ ਵਾਲੀ ਪਾਰਟੀ ਬਣੀ ਹੈ। ਉਨਾਂ ਕਿਹਾ ਕਿ ਕਾਂਗਰਸ ਵੀ ਮੁੜ ਉਠੇਗੀ ਅਤੇ ਇਹ ਸਿਰਫ ਗਾਂਧੀ ਦੀ ਲੀਡਰਸ਼ਿਪ ਹੇਠ ਹੀ ਸੰਭਵ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.