ਸਾਡੇ ਨਾਲ ਸ਼ਾਮਲ

Follow us

8.8 C
Chandigarh
Sunday, January 18, 2026
More
    Home Breaking News ਕਾਂਗਰਸ ਪਾਰਟੀ ...

    ਕਾਂਗਰਸ ਪਾਰਟੀ ਆਗੂ ਗੁੱਜਰ ਸੈਂਕੜੇ ਸਾਥੀਆਂ ਸਮੇਤ ਭਾਜਪਾ ’ਚ ਹੋਏ ਸ਼ਾਮਲ

    bjp
    ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨਾਲ ਆਪਣੇ ਸਾਥੀਆਂ ਨਾਲ ਬੈਠੇ ਪਰਮਜੀਤ ਸਿੰਘ।

    (ਰਘਬੀਰ ਸਿੰਘ) ਲੁਧਿਆਣਾ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੀਤਲ ਆਦੀਵੰਸ਼ੀ ਦੇ ਯਤਨਾਂ ਸਦਕਾ ਦੱਖਣੀ ਸਰਕਲ ਦੇ ਵਾਰਡ ਨੰਬਰ 32 ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਸਕੱਤਰ ਦੀਪਕ ਗੋਇਲ, ਕਿਸਾਨ ਮੋਰਚਾ ਦੇ ਪ੍ਰਧਾਨ ਸੁਖਦੇਵ ਸਿੰਘ ਗਿੱਲ, ਕਮਲਜੀਤ ਕੌਰ, ਰਾਜਨ ਗਿੱਲ, ਸੰਭਲ ਕੁਮਾਰ, ਵਿਨੋਦ ਕੁਮਾਰ, ਤਰਸੇਮ ਲਾਲ, ਦੀਪਕ ਮੱਟੂ, ਰਿਸ਼ਭ ਬੱਗਾ, ਅਭੀ ਅਧਵੰਸੀ, ਗੋਲੂ, ਪੰਮਾ, ਰਾਜੂ, ਮੋਨੂੰ, ਪੰਡਿਤ, ਕਸ਼ਮੀਰ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। (Paramjit Gujjar BJP Joined )

    ਇਹ ਵੀ ਪੜ੍ਹੋ : ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇਗਾ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ

    ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਭਲੇ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਪਾਰਟੀ ਦੇ ਪਰਮਜੀਤ ਸਿੰਘ ਗੁੱਜਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕੀਤਾ।

    LEAVE A REPLY

    Please enter your comment!
    Please enter your name here