Congress Party: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਹਲਕਾ ਅਮਲੋਹ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਪਿੰਡ ਘੁਟੀਂਡ ਵਿਖੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਬਲਾਕ ਪ੍ਰਧਾਨ ਅਮਲੋਹ ਜਗਵੀਰ ਸਿੰਘ ਸਲਾਣਾ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਕਾਂਗਰਸ ਪਾਰਟੀ ਵੱਲੋਂ ਪਿੰਡ ਘੁਟੀਂਡ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਵਿਧਾਇਕ ਪਰਗਟ ਸਿੰਘ ਓਲੰਪੀਅਨ ਵੱਲੋਂ ਅਦਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Forest Workers Protest: ਵਰਦੇ ਮੀਂਹ, ਕੜਕਦੀ ਠੰਢ ਤੇ ਖਰਾਬ ਮੌਸਮ ’ਚ ਮੋਰਚੇ ’ਤੇ ਡਟੇ ਜੰਗਲਾਤ ਕਾਮੇ
ਝੰਡਾ ਲਹਿਰਾਉਣ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਸਬੰਧੀ ‘ਮਨਰੇਗਾ ਬਚਾਓ ਸੰਗਰਾਮ’ ਤਹਿਤ ਰੈਲੀ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜਗਵਿੰਦਰ ਸਿੰਘ ਰਹਿਲ, ਬਿੱਕਰ ਸਿੰਘ ਦੀਵਾ, ਹਰਪ੍ਰੀਤ ਸਿੰਘ ਗੁਰਧਨਪੁਰ, ਹਰਜਿੰਦਰ ਸਿੰਘ ਟਿੰਕਾ, ਗੁਰਪ੍ਰੀਤ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਘੁਟੀਡ, ਗੁਰਚਰਨ ਤੰਦਾ ਬੱਧਾ, ਗੁਰਬਚਨ ਕਾਹਨਪੁਰਾ, ਲਵਪ੍ਰੀਤ ਕਾਹਨਪੁਰਾ, ਜੱਗੀ ਵੜੈਚਾਂ, ਦਵਿੰਦਰ ਸਿੰਘ,ਪੀਏ ਮਨਪ੍ਰੀਤ ਸਿੰਘ ਮਿੰਟਾ ਮੌਜ਼ੂਦ ਸਨ।














