ਸਾਡੇ ਨਾਲ ਸ਼ਾਮਲ

Follow us

16.5 C
Chandigarh
Friday, January 23, 2026
More
    Home Breaking News Punjab Congre...

    Punjab Congress Party: ਚੋਣਾਂ ’ਚ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਉਭਰੇਗੀ : ਨਾਗਰਾ

    Punjab Congress Party
    ਫ਼ਤਹਿਗੜ੍ਹ ਸਾਹਿਬ : ਮੀਟਿੰਗ ਉਪਰੰਤ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ। ਤਸਵੀਰ: ਅਨਿਲ ਲੁਟਾਵਾ

    ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਚਨਾਰਥਲ ਕਲਾਂ ਅਤੇ ਚਨਾਰਥਲ ਖੁਰਦ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

    Punjab Congress Party:(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਪਿੰਡ ਚਨਾਰਥਲ ਕਲਾਂ ਅਤੇ ਚਨਾਰਥਲ ਖੁਰਦ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਚੋਣਾਂ ਦੀ ਤਿਆਰੀ ਲਈ ਵਿਸਥਾਰ ਨਾਲ ਚਰਚਾ ਕੀਤੀ। ਨਾਗਰਾ ਨੇ ਵਰਕਰਾਂ ਨੂੰ ਇਕਜੁਟ ਹੋ ਕੇ ਚੋਣਾਂ ਲੜਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਰੇਕ ਵਰਕਰ ਕਾਂਗਰਸ ਪਾਰਟੀ ਦੀ ਤਾਕਤ ਹੈ।

    ਉਨ੍ਹਾਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਅਤੇ ਲੋਕਾਂ ਨੂੰ ਭਰਮਾਉਣ ਵਿੱਚ ਲੱਗੀ ਹੋਈ ਹੈ, ਪਰ ਜ਼ਮੀਨੀ ਪੱਧਰ ‘ਤੇ ਨਾ ਕੋਈ ਕੰਮ ਹੋ ਰਿਹਾ ਹੈ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨਾਕਾਰਾ ਕਾਰਗੁਜ਼ਾਰੀ ਕਾਰਨ ਜਨਤਾ ਵਿੱਚ ਗੁੱਸਾ ਵੱਧ ਰਿਹਾ ਹੈ ਅਤੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਇਸ ਦਾ ਜਵਾਬ ਜ਼ਰੂਰ ਦੇਣਗੇ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੀ ਪਾਰਟੀ ਮਜ਼ਬੂਤ ਢੰਗ ਨਾਲ ਉਭਰੇਗੀ।

    ਇਹ ਵੀ ਪੜ੍ਹੋ: ਖੁਸ਼ਖਬਰੀ! ਸਬਸਿਡੀ ਲੈਣ ਲਈ ਇਸ ਦਿਨ ਤੱਕ ਕਰੋ ਅਪਲਾਈ, ਹੋਵੇਗਾ ਫਾਇਦਾ ਹੀ ਫਾਇਦਾ

    ਇਸ ਮੌਕੇ ਬਲਾਕ ਪ੍ਰਧਾਨ ਗੁਰਮੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਜਗਦੀਪ ਸਿੰਘ ਨੰਬਰਦਾਰ, ਦਵਿੰਦਰ ਸਿੰਘ ਜੱਲਾ, ਗੁਰਪ੍ਰੀਤ ਸਿੰਘ ਬਾਵਾ,ਪਰਮਜੀਤ ਸਿੰਘ ਠੇਕੇਦਾਰ, ਲਖਵਿੰਦਰ ਸਿੰਘ ਲੱਖੀ,ਚਰਨਜੀਤ ਸਿੰਘ ਟਿਵਾਣਾ, ਪਰਮਵੀਰ ਸਿੰਘ ਟਿਵਾਣਾ, ਗੁਰਸੇਵਕ ਸਿੰਘ ਸੋਨੀ, ਸਵਰਨਦੀਪ ਸਿੰਘ,ਮਾਸਟਰ ਕੁਲਵੰਤ ਸਿੰਘ,ਕੁਲਵੰਤ ਸਿੰਘ ਬਿੱਰੂ,ਗੁਰਵਿੰਦਰ ਸਿੰਘ ਗੁਰੀ, ਸਰਬਜੀਤ ਸਿੰਘ,ਮਨਿੰਦਰ ਸਿੰਘ, ਨਵਤਾਰ ਸਿੰਘ,ਮਨਦੀਪ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ, ਕ੍ਰਿਸ਼ਨ ਲਾਲ, ਗੁਰਲਾਭ ਸਿੰਘ ਅਤੇ ਸਮਰਥਕ ਹਾਜ਼ਰ ਰਹੇ। Punjab Congress Party