ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚ ਕਾਂਗਰਸ ਦੇ ਰਾਸਟਰੀ ਪ੍ਰਧਾਨ ਮਲਿਕਾਰਜੁਨ ਖੜ੍ਹਗੇ ਨੇ ਕੀਤਾ ਦੁੱਖ ਸਾਂਝਾ

Santokh Singh Chaudhary

ਜਲੰਧਰ (ਸੱਚ ਕਹੂੰ ਨਿਊਜ਼)। ਮਰਹੂਮ ਸੰਤੋਖ ਸਿੰਘ ਚੌਧਰੀ (Santokh Singh Chaudhary) ਘਰ ਵਿਚ ਅੱਜ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜ੍ਹਗੇ (Malikarjun Kharge) ਪਹੁੰਚੇ। ਇਸ ਦੌਰਾਨ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਦੁੱਖ ਸਾਂਝੇ ਕਰਦੇ ਹੋਏ ਮਲਿਕਾਰਜੁਨ ਖੜ੍ਹਗੇ ਕਿਹਾ ਕਿ ਸਾਨੂੰ ਬਹੁਤ ਦੁੱਖ ਹੈ ਕਿ ਸਾਡਾ ਸਾਥੀ ਸਾਡੇ ਨਾਲ ਨਹੀਂ ਰਿਹਾ। ਉਨ੍ਹਾਂ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਿਹਾ ਹੈ ਅਤੇ ਪਾਰਟੀ ਨੂੰ ਮਜਬੂਤ ਕਰ ਰਿਹਾ ਹੈ। ਜਦੋਂ ਵੀ ਮੈਂ ਸੰਤੋਖ ਸਿੰਘ ਜੀ ਨੂੰ ਸੰਸਦ ‘ਚ ਵੇਖਿਆ, ਉਨ੍ਹਾਂ ਦੇ ਚਿਹਰੇ ‘ਤੇ ਹਮੇਸਾ ਖੁਸੀ ਰਹਿੰਦੀ ਸੀ, ਮੈਂ ਉਨ੍ਹਾਂ ਨੂੰ ਕਦੇ ਨਿਰਾਸ ਨਹੀਂ ਦੇਖਿਆ। ਪਰਮਾਤਮਾ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।

ਜਿਕਰਯੋਗ ਹੈ ਕਿ ‘ਭਾਰਤ ਜੋੜੋ ਯਾਤਰਾ‘ ਦੌਰਾਨ ਫਿਲੌਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਯਾਤਰਾ ਵਿਚ ਸ਼ਾਮਲ ਸਨ, ਜਿੱਥੇ ਉਹ ਸਿਹਤ ਵਿਗੜਨ ਕਰਕੇ ਅਚਾਨਕ ਹੀ ਡਿੱਗ ਗਏ। ਮੌਕੇ ‘ਤੇ ਉਨ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਸੰਤੋਖ ਸਿੰਘ ਚੌਧਰੀ ਦੀ ਮੌਤ ਉਰਪੰਤ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕੀਤਾ ਗਿਆ ਹੈ।

ਸੰਤੋਖ ਸਿੰਘ ਚੌਧਰੀ ਨੂੰ ਵਿਰਾਸਤ ’ਚ ਮਿਲੀ ਸਿਆਸਤ

ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ ‘ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਦਾ ਨਾਂ ਸੰਪੂਰਨ ਕੌਰ ਹੈ। ਸੰਤੋਖ ਸਿੰਘ ਚੌਧਰੀ ਨੇ ਬੀ. ਏ. ਅਤੇ ਐੱਲ. ਐੱਲ. ਬੀ ਦੀ ਪੜ੍ਹਾਈ ਕੀਤੀ ਹੋਈ ਸੀ। ਪੇਸ਼ੇ ਤੋਂ ਕਿ੍ਰਮੀਨਲ ਵਕੀਲ ਚੌਧਰੀ ਸੰਤੋਖ ਸਿਘ ਨੂੰ ਸਿਆਸਤ ਵਿਰਾਸਤ ‘ਚ ਮਿਲੀ। ਇਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੀਡਰ ਰਹੇ ਹਨ, ਜੋ ਪੰਜਾਬ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਮੰਤਰੀ ਰਹੇ। ਉਥੇ ਹੀ ਸੰਤੋਖ ਸਿੰਘ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਚੁਣੇ ਗਏ ਸਨ ਅਤੇ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਰੂਪ ‘ਚ ਵੱਡੇ ਅਨੁਸੂਚਿਤ ਜਾਤੀ ਦੇ ਚਿਹਰੇ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ