ਚੰਡੀਗੜ੍ਹ (ਅਸ਼ਵਨੀ ਚਾਵਲਾ)। ਐੱਸਵਾਈਐੱਲ ਮੁੱਦੇ (SYL Issue) ’ਤੇ ਭਲਕੇ 28 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਦੀ ਪ੍ਰਧਾਨਗੀ ’ਚ ਹੋਵੇਗੀ। ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਸਾਰੇ ਲੋਕਾਂ ਨੂੰ ਜਿਨ੍ਹਾਂ ਨੂੰ ਇਸ ਮੁੱਦੇ ਬਾਰੇ ਜਾਣਕਾਰੀ ਹੈ ਉਨ੍ਹਾਂ ਨਾਲ ਪੰਜਾਬ ਸਰਕਾਰ ਨੂੰ ਗੱਲ ਕਰਨੀ ਚਾਹੀਦੀ ਹੈ। ਸਾਰੀਆਂ ਪਾਰਟੀਆਂ ਦੀ ਮੀਟਿੰਗ ਰੱਖਣੀ ਚਾਹੀਦੀ ਹੈ।
ਮੀਟਿੰਗ ਤੋਂ ਬਾਅਦ ਜੋ ਵੀ ਸਿੱਟਾ ਲਿੱਕਲਦਾ ਹੈ ਉਸ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕੋ ਹੀ ਗੱਲ ਕਹਿਣਾ ਕਿ ਪਾਣੀ ਸਿਰਫ਼ ਪੰਜਾਬ ਦਾ ਹੈ ਇਸ ਨਾਲ ਕੋਈ ਹੱਲ ਨਹੀਂ ਨਿੱਕਲੇਗਾ ਕਿਉਂਕਿ ਹਰਿਆਣਾ ਇਹ ਗੱਲ ਸੁਨਣ ਨੂੰ ਤਿਆਰ ਨਹੀਂ ਹੈ। ਪੰਜਾਬ ਦੇ ਗਵਰਨਰ ਵੀ ਇਹ ਗੱਲ ਸੁਨਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਪੰਜਾਬ ਵਿੱਚ ਇਸ ਮੁੱਦੇ ’ਤੇ ਇੱਕ ਚਰਚਾ ਹੋਣੀ ਚਾਹੀਦੀ ਸੀ ਜੋ ਕਿ ਅਜੇ ਤੱਕ ਹੋਈ ਹੀ ਨਹੀਂ।
ਜ਼ਰੂਰੀ ਨਹੀਂ ਕਿ ਹਰ ਕਿਸੇ ਨੂੰ ਸਾਰੀਆਂ ਗੱਲਾਂ ਦਾ ਪਤਾ ਹੋਵੇ ਤੇ ਸਾਰੇ ਪਰਿਪੱਕ ਹੋਣ। ਉੁਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦਾ ਪੱਖ ਚੰਗੀ ਤਰ੍ਹਾਂ ਰੱਖਣਗੇ ਜਿਸ ਨਾਲ ਪੰਜਾਬ ਦਾ ਫਾਇਦਾ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਹਰਿਆਣਾ ਨੂੰ ਨਹੀਂ ਜਾਣਾ ਚਾਹੀਦਾ ਕਿਉਂਕਿ ਪੰਜਾਬ ਵਿੱਚ ਪਹਿਲਾਂ ਹੀ ਪਾਣੀ ਦੀ ਘਾਟ ਹੈ। ਪੰਜਾਬ ਕੋਲ ਆਪਣੇ ਲਈ ਵੀ ਵਾਧੂ ਪਾਣੀ ਨਹੀਂ ਹੈ।
Also Read : ਐੱਸਵਾਈਐੱਲ ਸਬੰਧੀ ਆਇਆ ਵੱਡਾ ਅਪਡੇਟ!, ਆਓ ਜਾਣੀਏ ਕੀ ਹੈ ਐੱਸਵਾਈਐੱਲ ਦਾ ਮੁੱਦਾ?
ਪੰਜਾਬ ਦਾ ਹਰ ਇੱਕ ਵਿਅਕਤੀ ਇਹੀ ਚਾਹੰੁਦਾ ਹੈ ਕਿ ਪੰਜਾਬ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਪਾਣੀ ਹੀ ਨਹੀਂ ਤਾਂ ਨਹਿਰ ਹੀ ਕਿਉਂ ਬਣਾਉਣੀ ਹੈ। ਇਸ ਲਈ ਇਸ ਮੁੱਦੇ ਵਿੱਚ ਆਪਣਾ ਪੱਖ ਰੱਖਣ ਲਈ ਪੰਜਾਬ ਦੀਆਂ ਪਾਰਟੀਆਂ ਤੇ ਕਿਸਾਨ ਯੂਨੀਅਨ ਨੂੰ ਇਕੱਠਾ ਬੈਠ ਕੇ ਹੱਲ ਕੱਢਣਾ ਚਾਹੀਦਾ ਹੈ ਤੇ ਉਸ ਗੱਲ ਨੂੰ ਕੇਂਦਰ ਦੀ ਮੀਟਿੰਗ ਵਿੱਚ ਰੱਖਣਾ ਚਾਹੀਦਾ ਹੈ।
ਇੰਡੀਆ ਅਲਾਇੰਸ ਸਬੰਧੀ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਅਲਾਇੰਸ ਵਿੱਚ ਜੋ ਵੀ ਅਨੁਸਾਸ਼ਨ ਭੰਗ ਕਰੇਗਾ ਉਸ ’ਤੇ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਗੱਲ ਲੀਡਰਸ਼ਿਪ ਵੱਲੋਂ ਬਣਾਏ ਗਏ ਨਿਯਮ ਦੇ ਆਧਾਰ ’ਤੇ ਆਖੀ। ਉਨ੍ਹਾਂ ਪੰਜਾਬ ਦੇ ਨੇਤਾਵਾਂ ਨੂੰ ਕਿਹਾ ਕਿ ਅਨੁਸਾਸ਼ਨ ਦੇ ਅਨੁਸਾਰ ਹੀ ਕੰਮ ਕਰਨਾ ਚਾਹੀਦਾ ਹੈ।