ਕੈਬਨਿਟ ਮੰਤਰੀ ਸਰਾਰੀ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪੁੱਜੇ

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫ਼ਤਾਰੀ ਦੀ ਲੈ ਕੇ ਜ਼ਿਲਾ ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਰੋਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ਤੇ ਪੁੱਜੇ ।

ਇਸ ਮੌਕੇ ਵੱਖ ਵੱਖ ਕਾਂਗਰਸੀ ਆਗੂਆਂ ਵੱਲੋਂ ਆਪ ਸਰਕਾਰ ਤੇ ਨਿਸ਼ਾਨੇ ਲਾਉਂਦੇ ਕਿਹਾ ਕਿ ਈਮਾਨਦਾਰੀ ਦਾ ਰਾਗ ਅਲਾਪਣ ਵਾਲੀ ਪਾਰਟੀ ਵੱਲੋਂ ਆਪਣੇ ਭ੍ਰਿਸ਼ਟਾਚਾਰ ਮੰਤਰੀ ਨੂੰ ਬਚਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਕ ਮਹੀਨੇ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ । ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ , ਹਰਿੰਦਰਪਾਲ ਹੈਰੀਮਾਨ ਗੁਰਸ਼ਰਨ ਕੌਰ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here