ਪੈਟਰੋਲ-ਡੀਜ਼ਲ ਅਤੇ ਮਹਿੰਗਾਈ ‘ਤੇ ਕਾਂਗਰਸ ਦਾ ਹਮਲਾ, ਅੱਜ ਰਾਤ ਤੋਂ ਸਫਰ ਹੋਇਆ ਮਹਿੰਗਾ

Congress Protest Sachkahoon

ਪੈਟਰੋਲ-ਡੀਜ਼ਲ ਅਤੇ ਮਹਿੰਗਾਈ ‘ਤੇ ਕਾਂਗਰਸ ਦਾ ਹਮਲਾ, ਅੱਜ ਰਾਤ ਤੋਂ ਸਫਰ ਹੋਇਆ ਮਹਿੰਗਾ

ਨਵੀਂ ਦਿੱਲੀ (ਏਜੰਸੀ)। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਕਾਂਗਰਸ ਵੱਲੋਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਸੰਸਦ ਦੇ ਸਾਹਮਣੇ ਵਿਜੇ ਚੌਕ ਨੇੜੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ‘ਚ ਰਾਹੁਲ ਗਾਂਧੀ ਸਮੇਤ ਕਈ ਹੋਰ ਦਿੱਗਜ ਨੇਤਾ ਸ਼ਾਮਲ ਹਨ। ਇਸ ਦੇ ਨਾਲ ਹੀ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਸਮੇਤ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ‘ਤੇ ਸਫਰ ਕਰਨ ਵਾਲੇ ਵੀ ਹੈਰਾਨ ਰਹਿ ਗਏ। ਦੱਸਿਆ ਜਾ ਰਿਹਾ ਹੈ ਕਿ ਅੱਜ ਰਾਤ ਤੋਂ ਐਨਐਚਏਆਈ ਨੇ ਟੋਲ ਟੈਕਸ 10 ਰੁਪਏ ਤੋਂ ਵਧਾ ਕੇ 65 ਰੁਪਏ ਕਰ ਦਿੱਤਾ ਹੈ। ਛੋਟੇ ਵਾਹਨਾਂ ਲਈ ਇਸ ਵਿੱਚ 10 ਤੋਂ 15 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਦੋਂ ਕਿ ਵਪਾਰਕ ਵਾਹਨਾਂ ਲਈ 65 ਰੁਪਏ। ਜੇਕਰ ਤੁਸੀਂ ਹਾਈਵੇਅ ‘ਤੇ ਸਫਰ ਕਰਨ ਜਾ ਰਹੇ ਹੋ ਤਾਂ ਤੁਹਾਨੂੰ ਆਪਣੀ ਜੇਬ ਪਹਿਲਾਂ ਨਾਲੋਂ ਜ਼ਿਆਦਾ ਢਿੱਲੀ ਕਰਨੀ ਪਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ