ਕਾਂਗਰਸ ਨੇ ਸੰਸਦ ‘ਚ ਕੀਤਾ ਚੋਣ ਬਾਂਡ ਖਿਲਾਫ਼ ਪ੍ਰਦਰਸ਼ਨ

Congress, Protests, Against Election Bonds, Parliament

ਕਾਂਗਰਸ ਨੇ ਸੰਸਦ ‘ਚ ਕੀਤਾ ਚੋਣ ਬਾਂਡ ਖਿਲਾਫ਼ ਪ੍ਰਦਰਸ਼ਨ | Election

ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਕੈਂਪਸ ‘ਚ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਹਾਮਣੇ ਚੋਣਾਵੀ (ਇਲੈਕਟ੍ਰਾਲ) ਬਾਂਡ Election ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਇਸ ਨੂੰ ਬੰਦ ਕਰਨ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ‘ਚ ਕਾਂਗਰਸ ਦੇ ਦੋਵਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਸ਼ਾਮਲ ਹੋਏ। ਇਨ੍ਹਾਂ ਮੈਂਬਰਾਂ ਨੇ ਆਪਣੇ ਹੱਥਾਂ ‘ਚ ਇਲੈਕਟ੍ਰਾਲ ਬਾਂਡ ਬਾਰੇ ਨਾਅਰੇ ਲਿਖੀਆਂ ਤਖਤੀਆਂ ਚੁੱਕੀਆਂ ਹੋਈਆਂ ਸਨ।  ਕਾਂਗਰਸੀ ਨੇਤਾਵਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਚੋਣਾਵੀ ਬਾਂਡ ਨੂੰ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਚੋਣਾਵੀ ਬਾਂਡ ਦੇ ਜ਼ਰੀਏ ਰਿਸ਼ਵਤ ਦਿੱਤੀ ਜਾ ਰਹੀ ਹੈ। ਸਿਰਫ਼ ਸੱਤਾਧਾਰੀ ਪਾਰਟੀਆਂ ਨੂੰ ਹੀ ਚੋਣ ਚੰਦਾ ਮਿਲ ਰਿਹਾ ਹੈ। ਵਿਰੋਧ ਪ੍ਰਦਰਸ਼ਨ ‘ਚ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਦੇ ਉੱਪ ਨੇਤਾ ਆਨੰਦ ਸ਼ਰਮਾ ਅਤੇ ਲੋਕ ਸਭਾ ‘ਚ ਕਾਂਗਰਸੀ ਦਲ ਦੇ ਨੇਤਾ ਅਧੀਰ ਰੰਜਨ ਚੌਧਰੀ ਸ਼ਾਮਲ ਹੋਏ।

Election

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।