ਏਜੰਸੀ
ਨਵੀਂ ਦਿੱਲੀ, 28 ਦਸੰਬਰ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੇ ਸਾਂਸਦਾਂ ਨੇ ਸੰਵਿਧਾਨ ਨੂੰ ਲੈ ਕੇ ਦਿੱਤੇ ਗਏ ਕੇਂਦਰੀ ਹੁਨਰ ਵਿਕਾਸ ਰਾਜ ਮੰਤਰੀ ਅਨੰਦ ਕੁਮਾਰ ਹੇਗੜੇ ਦੇ ਬਿਆਨ ਦੇ ਵਿਰੋਧ ਵਿੱਚ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ ਅਤੇ ਉਸ ਦੀ ਬਰਖਾਸਤਗੀ ਦੀ ਮੰਗ ਕੀਤੀ।
ਸੰਸਦ ਦੇ ਦੋਵੇਂ ਸਦਨਾਂ ਵਿੱਚ ਕੱਲ੍ਹ ਇਹ ਮੁੱਦਾ ਉੱਠਣ ਤੋਂ ਬਾਅਦ ਪਾਰਟੀ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।