ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਵੀ ਕਰਨਗੇ ਚੋਣ ਪ੍ਰਚਾਰ 

Congress Star Campaigners

ਕਾਂਗਰਸ ਦੀ ਸੂਚੀ ’ਚ 30 ਨਾਂਅ ਸ਼ਾਮਲ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕਰਨਗੇ ਪ੍ਰਚਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ ਕਾਂਗਰਸ ’ਚ ਦਿੱਗ਼ਜ਼ ਸ਼ਾਮਲ ਹਨ। ਕਾਂਗਰਸ ਨੇ 30 ਪ੍ਰਚਾਰਕਾਂ ਨੂੰ ਸ਼ਾਮਲ ਕੀਤਾ ਹੈ। ਇਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਰਾਹੁਲ ਗਾਂਧੀ ਸਮੇਤ ਹਰਿਆਣਾ ਤੇ ਪੰਜਾਬ ਦੇ ਦਿੱਗਜ ਆਗੂ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਵੀ ਚੋਣ ਪ੍ਰਚਾਰ ਲਈ ਆਉਣਗੇ।

ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਾਂਗਰਸ ਦੇ ਦਿੱਗਜ਼ ਕਰਨਗੇ ਪਾਰਟੀ ਦਾ ਪ੍ਰਚਾਰ ਸੋਨੀਆ ਗਾਂਧੀ, ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ, ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਸੀਐਮ ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਅਜੈ ਮਾਕਨ, ਆਨੰਦ ਸ਼ਰਮਾ, ਰਾਜੀਵ ਸ਼ੁਕਲਾ , ਸਚਿਨ ਪਾਇਲਟ, ਰਣਜੀਤ ਰੰਜਨ, ਨੇਤਾ ਡਿਸੂਜ਼ਾ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਬੀਪੀ ਸ੍ਰੀਨਿਵਾਸ, ਇਮਰਾਨ ਪ੍ਰਤਾਪਗੜ੍ਹੀ, ਅੰਮ੍ਰਿਤਾ ਧਵਨ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ, ਰਣਦੀਪ ਸੁਰਜੇਵਾਲਾ, ਅਮਰਿੰਦਰ ਸਿੰਘ ਰਾਜਾਵੜਿੰਗ, ਰਵਿੰਦਰ ਔਨਲਾ ਅਤੇ ਤਜਿੰਦਰ ਸਿੰਘ ਬਿੱਟੂ ਸ਼ਾਮਲ ਹਨ।

Capture

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here