ਰਾਜਪਾਲ ਭਾਸ਼ਣ ਦੌਰਾਨ ਕਾਂਗਰਸ ਦਾ ਹੰਗਾਮਾ, ਭਾਸ਼ਣ ਨਹੀਂ ਪੜ੍ਹ ਸਕੇ ਰਾਜਪਾਲ

Budget Session

ਪਹਿਲੀ ਤੇ ਆਖਰੀ ਲਾਈਨ ਪੜ੍ਹ ਕੇ ਹੀ ਖਤਮ ਕੀਤਾ ਭਾਸ਼ਣ | Budget Session

ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਜ਼ਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਭਾਸ਼ਣ ਦਰਮਿਆਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ। ਕਾਂਗਰਸ ਪਾਰਟੀ ਦੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੀ ਨਹੀਂ ਹੋਣ ਦੇ ਰਹੇ ਸਨ। ਉਹਨਾਂ ਦੀ ਮੰਗ ਸੀ ਕਿ ਰਾਜਪਾਲ ਤੇ ਭਾਸ਼ਣ ਤੋਂ ਪਹਿਲਾਂ ਹਰਿਆਣਾ-ਪੰਜਾਬ ਬਾਰਡਰ ’ਤੇ ਕਿਸਾਨਾਂ ਨਾਲ ਹੋ ਰਹੇ ਵੱਡੇ ਪੱਧਰ ’ਤੇ ਵਿਤਕਰੇ ’ਤੇ ਚਰਚਾ ਕੀਤੀ ਜਾਵੇ ਤੇ ਸ਼ੁਭ ਕਰਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਹਰਿਆਣਾ ਪੁਲਿਸ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਕਾਂਗਰਸ ਦੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਇਸ ਹੰਗਾਮੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਾਰ-ਬਾਰ ਸਮਝਾਇਆ ਜਾ ਰਿਹਾ ਸੀ ਕਿ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਨਾਲ ਹੁੰਦੀ ਹੈ। (Budget Session)

Weather Forecast : ਮੌਸਮ ਵਿਭਾਗ ਦਾ ਅਲਰਟ, ਇਸ ਦਿਨ ਤੂਫਾਨ, ਗੜੇਮਾਰੀ ਤੇ ਭਾਰੀ ਮੀਂਹ ਦੀ ਭਵਿੱਖਬਾਣੀ, ਪੜ੍ਹੋ

ਇਸ ਤੋਂ ਬਾਅਦ ਵਿਧਾਨਕ ਕੰਮਕਾਜ ਦੌਰਾਨ ਹੀ ਉਹ ਆਪਣੀ ਗੱਲਬਾਤ ਰੱਖ ਸਕਦੇ ਹਨ। ਭਾਸ਼ਣ ਵਿਚਕਾਰ ਕੁਝ ਵੀ ਨਹੀਂ ਕੀਤਾ ਜਾ ਸਕਦਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਾਰ-ਬਾਰ ਸਮਝਾਉਣ ਦੇ ਬਾਵਜੂਦ ਵੀ ਕਾਂਗਰਸ ਦੇ ਵਿਧਾਇਕ ਇੱਕ ਵੀ ਮੰਨਣ ਨੂੰ ਤਿਆਰ ਨਹੀਂ ਸਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਹੰਗਾਮੇ ਦੌਰਾਨ ਹੀ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਗਈ ਤਾਂ ਕਾਂਗਰਸ ਦੇ ਵਿਧਾਇਕ ਆਪਣੀਆਂ ਸੀਟਾਂ ਤੋਂ ਖੜੇ ਹੋ ਕੇ ਵੈਲ ’ਚ ਆ ਗਏ ਤੇ ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਸਣੇ ਪੰਜਾਬ ਸਰਕਾਰ ਖਿਲਾਫ ਵੀ ਨਾਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। (Budget Session)

ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕ ਕਿਸੇ ਵੀ ਹਿਲੇ ਸਮਝਣ ਨੂੰ ਤਿਆਰ ਨਹੀਂ ਸਨ। ਕਾਂਗਰਸੀ ਵਿਧਾਇਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਨਾਰੇਬਾਜੀ ਦੇ ਚਲਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਵੱਲੋਂ ਪੂਰਾ ਭਾਸ਼ਣ ਪੜ੍ਹਨ ’ਚ ਅਸਮਰਥਾ ਜਾਹਰ ਕਰਦੇ ਹੋਏ ਕਿਹਾ ਕਿ ਇਸ ਸੋਰ ਸਰਾਬੇ ’ਚ ਉਹ ਆਪਣਾ ਭਾਸ਼ਣ ਪੂਰਾ ਨਹੀਂ ਪੜ੍ਹ ਸਕਦੇ ਹਾਂ ਜਿਸ ਕਰਕੇ ਨਿਯਮਾਂ ਤਹਿਤ ਭਾਸ਼ਣ ਦੀ ਪਹਿਲੀ ਤੇ ਆਖਰੀ ਲਾਈਨ ਪੜ੍ਹਨਗੇ। ਇਸ ਨਾਲ ਇਸ ਭਾਸ਼ਣ ਨੂੰ ਪੜਿ੍ਹਆ ਸਮਝਿਆ ਜਾਵੇ। ਪੰਜਾਬ ਦੇ ਰਾਜਪਾਲ ਵੱਲੋਂ ਹੰਗਾਮੇ ਦੌਰਾਨ ਪਹਿਲੀ ਤੇ ਆਖਰੀ ਲਾਈਨ ਹੀ ਪੜ੍ਹੀ ਗਈ। ਜਿਸ ਤੋਂ ਬਾਅਦ ਰਾਜਪਾਲ ਦੇ ਭਾਸ਼ਣ ਨੂੰ ਸਮਾਪਤ ਕਰ ਦਿੱਤਾ ਗਿਆ। (Budget Session)