ਭਾਰੀ ਨੁਕਸਾਨ ਤੋਂ ਬਾਅਦ ਬੜੀ ਦੇਰ ਨਾਲ ਜਾਗੇ ਕਾਂਗਰਸੀ ਸੰਸਦ- ‘ਆਪ’

AAP, Announced, Candidates

ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਵੱਲੋਂ ਕੇਂਦਰ ਨੂੰ ਤੁਰੰਤ ਮਾਲ ਗੱਡੀਆਂ ਚਲਾਉਣ ਦੀ ਅਪੀਲ

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਕੀਤੀ ਗਈ ਮੁਲਾਕਾਤ ਨੂੰ ਦੇਰ ਨਾਲ ਉਠਾਇਆ ਗਿਆ ਕਦਮ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਪੰਜਾਬ ‘ਚ ਮਾਲ ਗੱਡੀਆਂ ਦੀ ਸੇਵਾ ਤੁਰੰਤ ਬਹਾਲ ਕੀਤੀ ਜਾਵੇ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਹਤਰ ਹੁੰਦਾ ਨਾ ਕੇਵਲ ਕਾਂਗਰਸੀ ਸੰਸਦ ਬਲਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਰੇਲ ਮੰਤਰੀ ਅਤੇ ਪ੍ਰਧਾਨ ਮੰਤਰੀ ਨਾਲ ਸਮੇਂ ਸਿਰ ਮੁਲਾਕਾਤ ਕਰਕੇ ਰੇਲਾਂ ਅਤੇ ਕਿਸਾਨਾਂ ਦਾ ਮਸਲਾ ਹੱਲ ਕਰਾ ਲਿਆ ਗਿਆ ਹੁੰਦਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਭਗ 3 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਪੰਜਾਬ ‘ਚ ਕਾਂਗਰਸ ਦੀ ਸਰਕਾਰ ਹੈ ਅਤੇ ਕੈਪਟਨ ਸਰਕਾਰ ਦੀ ਇਹ ਮੁੱਢਲੀ ਡਿਊਟੀ ਬਣਦੀ ਸੀ ਕਿ ਉਹ ਡਰਾਮੇਬਾਜ਼ੀ ਕਰਨ ਦੀ ਥਾਂ ਕੇਂਦਰ ਕੋਲ ਗੰਭੀਰਤਾ ਨਾਲ ਗੱਲਬਾਤ ਕਰਦੀ ਅਤੇ ਮਸਲੇ ਦਾ ਹੱਲ ਕੱਢਦੀ, ਪਰੰਤੂ ਸੱਤਾਧਾਰੀ ਕਾਂਗਰਸੀ ਤਿੰਨ ਮਹੀਨਿਆਂ ਤੋਂ ਸੁੱਤੇ ਪਏ ਹਨ।

Harpal Singh Cheema

ਜਿਸ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੀ ਹੈ, ਜਿਸ ਲਈ ਅਮਰਿੰਦਰ ਸਿੰਘ ਅਤੇ ਮੋਦੀ ਸਰਕਾਰਾਂ ਸਿੱਧੇ ‘ਤੌਰ ‘ਤੇ ਜ਼ਿੰਮੇਵਾਰ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਬੜਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨ ਸੰਘਰਸ਼ ‘ਤੇ ਹਨ ਅਤੇ ਵਪਾਰ-ਕਾਰੋਬਾਰ ਠੱਪ ਹੋਇਆ ਪਿਆ ਹੈ, ਪਰੰਤੂ ਇਸ ਦੇ ਬਾਵਜੂਦ ਕੈਪਟਨ ਸਰਕਾਰ ਪੰਜਾਬ ‘ਚ ‘ਖ਼ੁਸ਼ਹਾਲ ਕਿਸਾਨ’ ਦੇ ਬੋਰਡ ਲਗਾ ਕੇ ਖ਼ੁਦ ਦੀ ਮਸ਼ਹੂਰੀ ਕਰਨ ‘ਚ ਮਗ਼ਰੂਰ ਹੈ, ਜਦਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ ‘ਤੇ ਉੱਤਰੀ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.