ਮਹਿੰਗਾਈ ਦੇ ਵਿਰੋਧ ’ਚ ਕਾਂਗਰਸ ਨੇ ਕੀਤਾ ਵਾਕਆਊਟ

ਮਹਿੰਗਾਈ ਦੇ ਵਿਰੋਧ ’ਚ ਕਾਂਗਰਸ ਨੇ ਕੀਤਾ ਵਾਕਆਊਟ

ਭੋਪਾਲ। ਮੱਧ ਪ੍ਰਦੇਸ਼ ਵਿਧਾਨ ਸਭਾ ਵਿਚ ਅੱਜ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਜ਼ੀਰੋ ਆਵਰ ਦੌਰਾਨ ਕਾਂਗਰਸ ਦੇ ਕੁਨਾਲ ਚੌਧਰੀ ਨੇ ਇਹ ਮਾਮਲਾ ਉਠਾਇਆ ਅਤੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਕੇਂਦਰ ਅਤੇ ਰਾਜ ਦੀਆਂ ਸਰਕਾਰਾਂ ਇਸ ਨੂੰ ਕੰਟਰੋਲ ਕਰਨ ਵਿਚ ਅਸਫਲ ਰਹੀਆਂ ਹਨ। ਹੋਰ ਕਾਂਗਰਸੀ ਮੈਂਬਰ ਵੀ ਇਕੱਠੇ ਹੋ ਕੇ ਇਸ ਬਾਰੇ ਬੋਲਣ ਲੱਗੇ। ਇਸ ਦੌਰਾਨ ਸੱਜਣ ਸਿੰਘ ਵਰਮਾ ਦੇ ਐਲਾਨ ’ਤੇ ਸਾਰੇ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.